Home » ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਭਾਰਤੀ ਮੂਲ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੂੰ ਮਿਲੀ ਜਾਨੋਂ  ਮਾਰਨ ਦੀ ਧਮਕੀ…
Home Page News India World World News

ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਭਾਰਤੀ ਮੂਲ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੂੰ ਮਿਲੀ ਜਾਨੋਂ  ਮਾਰਨ ਦੀ ਧਮਕੀ…

Spread the news

ਭਾਰਤੀ ਮੂਲ ਦੇ ਇੱਕ ਅਮਰੀਕੀ ਕਾਰੋਬਾਰੀ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ 2024 ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੇ ਇੱਕ ਭਾਰਤੀ ਉਮੀਦਵਾਰ ਵਿਵੇਕ ਰਾਮਾਸਵਾਮੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਸ ਨੇ ਦੋਸ਼ ਲਾਇਆ ਕਿ ਨਿਊ ਹੈਂਪਸ਼ਾਇਰ ਦੇ ਇਕ ਵਿਅਕਤੀ ਨੇ ਲੰਘੇ ਦਿਨ ਸੋਮਵਾਰ ਨੂੰ ਚੋਣ ਪ੍ਰਚਾਰ ਦੌਰਾਨ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸ ਮਾਮਲੇ ‘ਚ ਇੱਕ 30 ਸਾਲਾ ਟਾਈਲਰ ਐਂਡਰਸਨ ਨਾਮੀਂ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੇ ਵਕੀਲ ਨੇ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇੱਕ ਐਫਬੀਆਈ ਏਜੰਟ ਨੇ ਅਦਾਲਤ ਨੂੰ ਦੱਸਿਆ ਕਿ ਮੁਹਿੰਮ ਦੇ ਵਰਕਰਾਂ ਨੂੰ ਦੋ ਧਮਕੀ ਭਰੇ ਸੰਦੇਸ਼ ਮਿਲੇ ਹਨ। ਇੱਕ ਨੇ ਰਾਮਾਸਵਾਮੀ ਦੇ ਸਿਰ ਵਿੱਚ ਗੋਲੀ ਮਾਰਨ ਦੀ ਧਮਕੀ ਦਿੱਤੀ ਅਤੇ ਦੂਜੇ ਨੇ ਸਮਾਗਮ ਵਿੱਚ ਮੌਜੂਦ ਸਾਰਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਐਫਬੀਆਈ ਨੇ ਕਿਹਾ ਕਿ ਧਮਕੀ ਦੇਣ ਵਾਲੇ ਸੈੱਲਫੋਨ ਨੰਬਰ ਸ਼ੱਕੀ (ਟਾਈਲਰ ਐਂਡਰਸਨ) ਦਾ ਹੀ ਸੀ। ਐਫਬੀਆਈ ਏਜੰਟਾਂ ਨੇ ਉਸ ਵਿਅਕਤੀ ਦੇ ਘਰ ਦੀ ਤਲਾਸ਼ੀ ਲਈ। ਅਦਾਲਤ ਨੂੰ ਦੱਸਿਆ ਗਿਆ ਕਿ ਮੁਲਜ਼ਮ ਨੇ ਐਫਬੀਆਈ ਨੂੰ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਸ ਨੇ ਕਈ ਹੋਰ ਅਪਰੇਸ਼ਨਾਂ ਵਿੱਚ ਵੀ ਇਸੇ ਤਰ੍ਹਾਂ ਦੇ ਸੰਦੇਸ਼ ਭੇਜੇ ਹਨ।