ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਰੌਸ ਫਾਇਰਿੰਗ ਹੋਈ। ਇਹ ਗੋਲੀਬਾਰੀ ਕੋਹਾੜਾ-ਮਾਛੀਵਾੜਾ ਰੋਡ ‘ਤੇ ਹੋਈ ਹੈ।
ਸੂਤਰਾਂ ਅਨੁਸਾਰ ਪੁਲਿਸ ਗੰਨ ਪੁਆਇੰਟ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁਝ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਪੁਲਿਸ ਉਨ੍ਹਾਂ ਦਾ ਪਿੱਛਾ ਕਰਦੀ ਹੋਈ ਇੱਥੇ ਪਹੁੰਚੀ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਫੋਕਲ ਪੁਆਇੰਟ ਵਿੱਚ ਸ਼ਰਾਬ ਦੇ ਠੇਕੇ ’ਤੇ ਗੋਲੀਆਂ ਚਲਾਈਆਂ। ਉਨ੍ਹਾਂ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਮੌਕੇ ‘ਤੇ ਪਹੁੰਚ ਗਏ ਹਨ।
ਦੱਸ ਦਈਏ ਇਸ ਮੁਕਾਬਲੇ ਵਿੱਚ ਗੈਂਗਸਟਰ ਸੁਖਦੇਵ ਉਰਫ ਵਿੱਕੀ ਮਾਰਿਆ ਗਿਆ। ਸੁਖਦੇਵ ਆਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਸੁਖਦੇਵ 22 ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ ‘ਚ ਘੁੰਮ ਰਿਹਾ ਹੈ। ਉਸ ਦੇ 3 ਸਾਥੀਆਂ ਆਰੀਅਨ ਸਿੰਘ ਉਰਫ ਰਾਜਾ ਵਾਸੀ ਗੋਰਖਪੁਰ ਯੂ.ਪੀ, ਸੁਨੀਲ ਕੁਮਾਰ ਵਾਸੀ ਬਿਹਾਰ ਤੇ ਬਲਵਿੰਦਰ @ ਬੌਬੀ ਵਾਸੀ ਮਾਛੀਵਾੜਾ ਖੰਨਾ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸਤੋਂ ਇਲਾਵਾ ਉਹਨਾਂ ਕੋਲੋਂ 2 ਪਿਸਤੌਲ 32 ਬੋਰ, 2 ਰੌਂਦ 32 ਬੋਰ. 1 ਹਲਕਾ ਖਿਡੌਣਾ ਪਿਸਤੌਲ, 1 ਅਪਾਚੇ ਮੋਟਰਸਾਈਕਲ, 1 ਪਲਸਰ ਮੋਟਰਸਾਈਕਲਅਤੇ 1 ਸਪਲੈਂਡਰ ਮੋਟਰਸਾਈਕਲ ਜੋ ਕਿ ਅਪਰਾਧ ਵਿੱਚ ਵਰਤਿਆ ਗਿਆ ਹੈ, ਬਰਾਮਦ ਹੋਏ ਹਨ।