Home » ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸਹੀ ਢੰਗ ਨਾਲ ਜਾਂਚ ਕਰਨ ’ਚ ਪੁਲਿਸ ਰਹੀ ਅਸਫਲ-ਬਾਜਵਾ
Home Page News India India News

ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸਹੀ ਢੰਗ ਨਾਲ ਜਾਂਚ ਕਰਨ ’ਚ ਪੁਲਿਸ ਰਹੀ ਅਸਫਲ-ਬਾਜਵਾ

Spread the news

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਮਾਮਲੇ ਵਿਚ ਪੰਜਾਬ ਪੁਲਿਸ ’ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਬਾਜਵਾ ਨੇ ਕਿਹਾ ਕਿ ਕਤਲ ਦੀ ਸਾਜ਼ਿਸ਼ ਰਚਣ ਵਾਲੇ ਦੋ ਗੈਂਗਸਟਰਾਂ ਵੱਲੋਂ ਮਾਨਸਾ ਦੀ ਅਦਾਲਤ ਵਿਚ ਬਰੀ ਕਰਨ ਦੀਆਂ ਅਰਜ਼ੀਆਂ ਦਾਇਰ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਦੋ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮੰਗਲਵਾਰ ਨੂੰ ਮਾਨਸਾ ਦੀ ਅਦਾਲਤ ਵਿਚ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚੋਂ ਬਰੀ ਕਰਨ ਲਈ ਅਰਜ਼ੀਆਂ ਦਾਇਰ ਕੀਤੀਆਂ ਸਨ। ਦੋਵਾਂ ਨੇ ਇਸ ਮਾਮਲੇ ਵਿਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਜੋ ਸਿੱਧੇ ਤੌਰ ’ਤੇ ਗ੍ਰਹਿ ਮੰਤਰੀ ਭਗਵੰਤ ਮਾਨ ਅਧੀਨ ਆਉਂਦੀ ਹੈ, ਗੈਂਗਸਟਰਾਂ ਵਿਰੁੱਧ ਠੋਸ ਸਬੂਤ ਇਕੱਠੇ ਕਰਨ ਵਿਚ ਅਸਫਲ ਜਾਪਦੀ ਹੈ। ਉਨ੍ਹਾਂ ਕਿਹਾ ਕਿ ਸਪੱਸ਼ਟ ਤੌਰ ’ਤੇ ਪੁਲਿਸ ਇਸ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਕਰਨ ਵਿਚ ਅਸਫਲ ਰਹੀ, ਹਾਲਾਂਕਿ ਬਿਸ਼ਨੋਈ ਨੇ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।