ਕੈਨੇਡੀਅਨ ਸਰਕਾਰ ਦੇ ਇਕ ਫ਼ੈਸਲੇ ਤੋਂ ਬਾਅਦ ਇੱਥੇ ਪੜ੍ਹਾਈ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
ਬੀਤੇ ਦਿਨੀਂ ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਵੱਲੋਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਨਿਯਮਾਂ ਵਿੱਚ ਮਹੱਤਵਪੂਰਨ ਤਬਦੀਲੀਆਂ ਅਤੇ ਵਿੱਤੀ ਲੋੜਾਂ ਵਿੱਚ ਵਾਧੇ ਦੀ ਘੋਸ਼ਣਾ ਤੋਂ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ, ਖਾਸ ਤੌਰ ‘ਤੇ ਜਿਨ੍ਹਾਂ ਦੇ ਪਰਮਿਟ 2024 ਵਿੱਚ ਖ਼ਤਮ ਹੋਣ ਵਾਲੇ ਹਨ, ਦੇ ਲਈ ਖ਼ਤਰੇ ਦੀ ਘੰਟੀ ਵਜ ਗਈ ਹੈ। ਇੱਥੇ ਦੱਸ ਦਈਏ ਕਿ ਕੈਨੇਡੀਅਨ ਸਰਕਾਰ ਨੇ ਉਨ੍ਹਾਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਧਾਰਕਾਂ ਨੂੰ ਵਾਧੂ 18-ਮਹੀਨੇ ਦੇ ਵਰਕ ਪਰਮਿਟ ਪ੍ਰਦਾਨ ਕਰਨ ਵਾਲੀ ਅਸਥਾਈ ਨੀਤੀ ਨੂੰ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਦੇ ਪਰਮਿਟ 1 ਜਨਵਰੀ, 2024 ਜਾਂ ਇਸ ਤੋਂ ਬਾਅਦ ਖਤਮ ਹੋ ਜਾਣਗੇ।