ਸੰਸਦ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾਵਾਂ ‘ਚ ਔਰਤਾਂ ਲਈ ਇਕ ਤਿਹਾਈ ਸੀਟਾਂ ਰਾਖਵੇਂਕਰਨ ਦੀ ਵਿਵਸਥਾ ਕਰਨ ਵਾਲੇ ਦੋ ਮਹੱਤਵਪੂਰਨ ਬਿੱਲਾਂ ਨੂੰ ਮਨਜ਼ੂਰੀ ਦਿੱਤੀ। ਰਾਜ ਸਭਾ ਨੇ ਜੰਮੂ-ਕਸ਼ਮੀਰ ਪੁਨਰਗਠਨ (ਦੂਜਾ ਸੋਧ) ਬਿੱਲ, 2023 ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ (ਸੋਧ) ਬਿੱਲ 2023 ਨੂੰ ਸੰਖੇਪ ਚਰਚਾ ਤੋਂ ਬਾਅਦ ਆਵਾਜ਼ ਵੋਟ ਰਾਹੀਂ ਮਨਜ਼ੂਰੀ ਦੇ ਦਿੱਤੀ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਦਨ ਨੇ ਦੋਵਾਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ। ਉਸ ਸਮੇਂ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮੁੱਦੇ ‘ਤੇ ਤੁਰੰਤ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕਰ ਰਹੇ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ। ਲੋਕ ਸਭਾ ਨੇ ਹਾਲ ਹੀ ਵਿਚ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਸੀ। ਚਰਚਾ ਦੌਰਾਨ ਜ਼ਿਆਦਾਤਰ ਮੈਂਬਰਾਂ ਨੇ ਬਿੱਲ ਦੀਆਂ ਵਿਵਸਥਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਦਾ ਸਸ਼ਕਤੀਕਰਨ ਹੋਵੇਗਾ। ਕੁਝ ਮੈਂਬਰਾਂ ਨੇ ਜੰਮੂ-ਕਸ਼ਮੀਰ ਵਿੱਚ ਜਲਦੀ ਚੋਣਾਂ ਦੀ ਮੰਗ ਕੀਤੀ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੋਵਾਂ ਬਿੱਲਾਂ ਨੂੰ ਸਦਨ ਵਿੱਚ ਚਰਚਾ ਅਤੇ ਪਾਸ ਕਰਨ ਲਈ ਪੇਸ਼ ਕੀਤਾ। ਚੇਅਰਮੈਨ ਜਗਦੀਪ ਧਨਖੜ ਨੇ ਬਿੱਲਾਂ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਹ ਔਰਤਾਂ ਲਈ ਰਾਖਵੇਂਕਰਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਨਾਲ ਸਬੰਧਤ ਹਨ।
J&k ਅਤੇ ਪੁਡੂਚੇਰੀ ਦੀਆਂ ਵਿਧਾਨ ਸਭਾਵਾਂ ‘ਚ ਔਰਤਾਂ ਦੇ ਰਾਖਵੇਂਕਰਨ ਬਿੱਲ ‘ਤੇ ਸੰਸਦ ਦੀ ਮੋਹਰ…
11 months ago
1 Min Read
You may also like
Home Page News • India • World • World News
ਕੈਨੇਡਾ ਪੁਲਿਸ ਨੂੰ ਹੈ 25 ਸਾਲਾ ਭਾਰਤੀ ਨੌਜਵਾਨ ਦੀ ਭਾਲ…
3 days ago
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment138
- Entertainment158
- Fashion22
- Food & Drinks76
- Health347
- Home Page News6,455
- India3,866
- India Entertainment121
- India News2,633
- India Sports219
- KHABAR TE NAZAR3
- LIFE66
- Movies46
- Music79
- New Zealand Local News2,012
- NewZealand2,291
- Punjabi Articules7
- Religion827
- Sports207
- Sports206
- Technology31
- Travel54
- Uncategorized31
- World1,742
- World News1,517
- World Sports199