Home » ਅਮਰੀਕੀ ਸੰਸਦ ਮੈਂਬਰਾਂ ਨੇ ਹਿੰਦੂਆਂ ਦੇ ਹਿੱਤਾਂ ਦੀ ਰਾਖੀ ਲਈ ਬਣਾਇਆ ‘ਕਾਂਗਰੇਸਨਲ ਕਾਕਸ’…
Home Page News India World World News

ਅਮਰੀਕੀ ਸੰਸਦ ਮੈਂਬਰਾਂ ਨੇ ਹਿੰਦੂਆਂ ਦੇ ਹਿੱਤਾਂ ਦੀ ਰਾਖੀ ਲਈ ਬਣਾਇਆ ‘ਕਾਂਗਰੇਸਨਲ ਕਾਕਸ’…

Spread the news

ਅਮਰੀਕਾ ਦੇ ਰਿਪਬਲਿਕਨ ਸੰਸਦ ਮੈਂਬਰਾਂ ਪੀਟ ਸੇਸ਼ਨਜ਼ ਅਤੇ ਐਲਿਸ ਸਟੇਫਨਿਕ ਨੇ ਮੰਗਲਵਾਰ ਨੂੰ ‘ਕਾਂਗਰੇਸ਼ਨਲ ਹਿੰਦੂ ਕਾਕਸ’ ਦੇ ਗਠਨ ਦਾ ਐਲਾਨ ਕੀਤਾ ਤਾਂ ਕਿ ਇਸ ਘੱਟਗਿਣਤੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਉਸ ਦੇ ਮੁੱਦਿਆਂ ਨੂੰ ਸੰਸਦ ਵਿਚ ਉਠਾਇਆ ਜਾਵੇ। ਮੰਗਲਵਾਰ ਨੂੰ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਮੂਲ ਤੌਰ ’ਤੇ 115ਵੀਂ ਕਾਂਗਰਸ ਦੌਰਾਨ ਸਥਾਪਿਤ ‘ਕਾਕਸ’ ਨੇ ਹਿੰਦੂ-ਅਮਰੀਕੀ ਭਾਈਚਾਰੇ ਅਤੇ ਨੀਤੀ ਨਿਰਮਾਤਾਵਾਂ ਵਿਚਕਾਰ ਮਹੱਤਵਪੂਰਨ ਸਬੰਧ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸੇਸ਼ਨਜ਼ ਨੇ ਕਿਹਾ, ‘‘ਕਾਂਗਰੇਸ਼ਨਲ ਹਿੰਦੂ ਕਾਕਸ’ ਦੀ ਸ਼ੁਰੂਆਤ ਸਾਡੇ ਦੇਸ਼ ਦੀ ਰਾਜਧਾਨੀ ਵਿੱਚ ਹਿੰਦੂ-ਅਮਰੀਕੀ ਭਾਈਚਾਰੇ ਦੇ ਮੁੱਦਿਆਂ ਨੂੰ ਉਠਾਉਣ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ, ਉਨ੍ਹਾਂ ਦੇ ਯੋਗਦਾਨ ਦਾ ਜਸ਼ਨ ਮਨਾਉਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਰਕਾਰ ਉਨ੍ਹਾਂ ਦੀ ਆਵਾਜ਼ ਵੀ ਸੁਣੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵਿੱਚ ਹੋਰ ਧਰਮਾਂ ਜਿਵੇਂ ਕਿ ਸਿੱਖ ਧਰਮ, ਜੈਨ ਧਰਮ ਅਤੇ ਬੁੱਧ ਧਰਮ ਦੇ ਮੈਂਬਰ ਵੀ ਸ਼ਾਮਲ ਹਨ। ਇਹ ਸਮੂਹ (ਕਾਕਸ) ਭਾਰਤ, ਨੇਪਾਲ, ਸ਼੍ਰੀਲੰਕਾ, ਇੰਡੋਨੇਸ਼ੀਆ, ਬੰਗਲਾਦੇਸ਼, ਭੂਟਾਨ, ਪਾਕਿਸਤਾਨ, ਅਫਗਾਨਿਸਤਾਨ, ਬ੍ਰਿਟੇਨ ਅਤੇ ਨੀਦਰਲੈਂਡ ਸਮੇਤ ਵੱਖ-ਵੱਖ ਦੇਸ਼ਾਂ ਦੇ ਹਿੰਦੂਆਂ ਦੀ ਨੁਮਾਇੰਦਗੀ ਕਰਦਾ ਹੈ। ਇਸ ਵਿਚ ਸੇਸ਼ਨਜ਼ ਅਤੇ ਸਟੇਫਨਿਕ ਤੋਂ ਇਲਾਵਾ ਕਾਂਗਰਸਮੈਨ ਐਂਡੀ ਬਿਗਸ ਵਰਗੇ ਮੈਂਬਰ ਵੀ ਸ਼ਾਮਲ ਹਨ।