Home » ਮੈਨੂਰੇਵਾ ‘ਚ ਪਿਛਲੇ ਦਿਨੀਂ ਜ਼ਖਮੀ ਹਾਲਤ ਵਿੱਚ ਮਿਲੇ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਹੋਈ ਮੌ.ਤ…
Home Page News • New Zealand Local News • NewZealand

ਮੈਨੂਰੇਵਾ ‘ਚ ਪਿਛਲੇ ਦਿਨੀਂ ਜ਼ਖਮੀ ਹਾਲਤ ਵਿੱਚ ਮਿਲੇ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਹੋਈ ਮੌ.ਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਪਿਛਲੇ ਦਿਨੀਂ ਮੈਨੂਰੇਵਾ ਦੇ ਐਡੀਂਗਟਨ ਐਵੇਨਿਊ ਵਿਖੇ ਵਾਪਰੀ ਇੱਕ ਘਟਨਾ ਜਿਸ ਵਿੱਚ 2 ਵਿਅਕਤੀ ਇੱਕ ਕਾਰ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਹਨ, ਜਿਨ੍ਹਾਂ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ ਇਹਨਾਂ ਵਿੱਚੋਂ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਖਬਰ ਹੈ।ਡਿਟੈਕਟਿਵ ਇੰਸਪੈਕਟਰ ਕੈਰਨ ਬ੍ਰਾਈਟ ਨੇ ਅੱਜ ਸਵੇਰੇ ਇੱਕ ਅਪਡੇਟ ਵਿੱਚ ਕਿਹਾ ਕਿ ਇੱਕ 19 ਸਾਲਾ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ ਅਤੇ ਦੂਜਾ ਵਿਅਕਤੀ, 17 ਸਾਲਾ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਹੈ।ਪੁਲਿਸ ਵੱਲੋਂ ਹੁਣ ਇਸ ਮਾਮਲੇ ਵਿੱਚ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।