Home » ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਦੀ ਮੌ.ਤ
Home Page News • India • India News • World

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ ਨੌਜਵਾਨ ਦੀ ਮੌ.ਤ

Spread the news


ਕੈਨੇਡਾ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਜ਼ਿਲ੍ਹਾ ਸੰਗਰੂਰ ਦੇ 28 ਸਾਲਾ ਨੌਜਵਾਨ ਮੌਤ ਹੋ ਗਈ ਹੈ। ਇਸ ਬੇਹੱਦ ਦੁਖਦਾਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਯੁਗਵੀਰ ਸਿੰਘ (28) ਸੀ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ (ਕਾਕਾ ਸਾਰੋ) ਦਾ ਪੁੱਤਰ ਸੀ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਮਾਤਾ ਪਿਤਾ ਵੀ ਪਿਛਲੇ ਕੁਝ ਸਮੇਂ ਤੋਂ ਕਨੇਡਾ ਵਿੱਚ ਹੀ ਰਹਿੰਦੇ ਸਨ। ਮ੍ਰਿਤਕ ਨੌਜਵਾਨ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ ਉਸਦੇ ਮਾਤਾ ਪਿਤਾ ਵੀ ਉਸ ਕੋਲ ਕੈਨੇਡਾ ਰਹਿੰਦੇ ਸਨ।