Home » ਕੈਂਟਰਬਰੀ ‘ਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ,ਕਈ ਹੋਰ ਜ਼ਖਮੀ…
Home Page News • New Zealand Local News • NewZealand

ਕੈਂਟਰਬਰੀ ‘ਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ,ਕਈ ਹੋਰ ਜ਼ਖਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਕੈਸਲ ਹਿੱਲ, ਇਨਲੈਂਡ ਕੈਂਟਰਬਰੀ ਵਿੱਚ ਕੱਲ੍ਹ ਦੁਪਹਿਰ ਹੋਈ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਸ਼ਾਮ 5 ਵਜੇ ਦੇ ਕਰੀਬ ਵੈਸਟ ਕੋਸਟ ਰੋਡ ‘ਤੇ ਹਾਦਸੇ ਸਬੰਧੀ ਪੁਲਿਸ ਨੂੰ ਬੁਲਾਇਆ ਗਿਆ ਸੀ ਜਿੱਥੇ ਤਿੰਨ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ, ਅਤੇ ਦੋ ਹੋਰਾਂ ਨੂੰ ਮਾਮੂਲੀ ਤੋਂ ਦਰਮਿਆਨੀ ਸੱਟਾਂ ਲੱਗੀਆਂ।ਇੱਕ ਬੁਲਾਰੇ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਹਾਦਸੇ ਦੀ ਗੰਭੀਰ ਕਰੈਸ਼ ਯੂਨਿਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ।