Home » ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਦੂਜਾ ਟੀ-20
Home Page News • India • India News • India Sports • Sports • Sports • World Sports

ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਦੂਜਾ ਟੀ-20

Spread the news

ਭਾਰਤ ਨੇ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਟੀਮ ਨੇ 16ਵੇਂ ਓਵਰ ‘ਚ 4 ਵਿਕਟਾਂ ‘ਤੇ 173 ਦੌੜਾਂ ਦਾ ਟੀਚਾ ਹਾਸਲ ਕਰ ਲਿਆ।

ਓਪਨਰ ਯਸ਼ਸਵੀ ਜੈਸਵਾਲ ਨੇ 34 ਗੇਂਦਾਂ ‘ਤੇ 68 ਦੌੜਾਂ ਦੀ ਪਾਰੀ ਖੇਡੀ, ਸ਼ਿਵਮ ਦੁਬੇ ਨੇ ਵੀ 32 ਗੇਂਦਾਂ ‘ਤੇ ਅਜੇਤੂ 63 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਅਫਗਾਨਿਸਤਾਨ ਲਈ ਗੁਲਬਦੀਨ ਨਾਇਬ ਨੇ 35 ਗੇਂਦਾਂ ‘ਤੇ 57 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ ਤਿੰਨ ਵਿਕਟਾਂ ਲਈਆਂ। ਸੀਰੀਜ਼ ਦਾ ਤੀਜਾ ਮੈਚ 17 ਜਨਵਰੀ ਨੂੰ ਬੈਂਗਲੁਰੂ ‘ਚ ਖੇਡਿਆ ਜਾਵੇਗਾ।