Home » ਬੇਅ ਆਫ਼ ਪਲੈਂਟੀ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ਇੱਕ ਵਿਅਕਤੀ ਦੀ ਹੋਈ ਮੌ.ਤ
Home Page News New Zealand Local News NewZealand

ਬੇਅ ਆਫ਼ ਪਲੈਂਟੀ ‘ਚ ਕਾਰ ਅਤੇ ਇੱਕ ਮੋਟਰਸਾਈਕਲ ਦੀ ਹੋਈ ਟੱਕਰ ਇੱਕ ਵਿਅਕਤੀ ਦੀ ਹੋਈ ਮੌ.ਤ

Spread the news

ਆਕਲੈਂਡ (ਬਲਜਿੰਦਰ ਸਿੰਘ) ਅੱਜ ਸਵੇਰੇ ਬੇਅ ਆਫ਼ ਪਲੈਂਟੀ ‘ਚ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਦਰਮਿਆਨ ਹੋਏ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੂੰ ਸਵੇਰੇ 11 ਵਜੇ ਦੇ ਕਰੀਬ Murupara ਦੇ ਰਿਮੂ ਰੋਡ ਅਤੇ ਓਰੇਗਨ ਡਰਾਈਵ ਦੇ ਇੰਟਰਸੈਕਸ਼ਨ ‘ਤੇ ਹੋਏ ਹਾਦਸੇ ਬਾਰੇ ਸੂਚਨਾ ਮਿਲੀ ਸੀ।ਇੱਕ ਬੁਲਾਰੇ ਨੇ ਕਿਹਾ ਕਿ ਹਾਦਸੇ ਵਾਲੀ ਥਾਂ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਪਰ ਅਫ਼ਸੋਸ ਦੀ ਗੱਲ ਹੈ ਕਿ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਕਾਰਨ ਸੜਕ ਨੂੰ ਬੰਦ ਕੀਤਾ ਗਿਆ ਹੈ।