ਪਿੰਡ ਚਾਉਕੇ ਵਿਖੇ ਇਕ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਕਥਿਤ ਦੋਸ਼ੀਆਨ ਵੱਲੋਂ ਆਪਣੇ ਬਾਹਰਲੇ ਘਰ ਟੋਆ ਪੁੱਟ ਕੇ ਦੱਬ ਦਿੱਤੇ ਜਾਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਚਾਉਕੇ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਚਾਉਕੇ ਦਾ ਕਤਲ ਕਰ ਕੇ ਲਾਸ਼ ਨੂੰ ਕਥਿਤ ਦੋਸ਼ੀਆਨ ਵੱਲੋਂ ਆਪਣੇ ਬਾਹਰਲੇ ਘਰ ਟੋਆ ਪੁੱਟ ਕੇ ਦੱਬ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਸੰਬੰਧੀ ਪਿਛਲੇ ਕੁਝ ਦਿਨ ਤੋਂ ਅਰਸ਼ਦੀਪ ਸਿੰਘ ਦੇ ਗੁੰਮ ਹੋਣ ਦੀ ਖਬਰ ਸੋਸ਼ਲ ਮੀਡੀਆ ‘ਤੇ ਘੁੰਮ ਰਹੀ ਸੀ ਅਤੇ ਅਰਸ਼ਦੀਪ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦੀ ਵੀ ਪੇਸ਼ਕਸ਼ ਕੀਤੀ ਗਈ ਸੀ ਪਰ ਬੀਤੇ ਦਿਨ ਪਤਾ ਲੱਗਾ ਕਿ ਅਰਸ਼ਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਥਿਤ ਦੋਸ਼ੀਆਨ ਨੇ ਬਾਹਰਲੇ ਘਰੇ ਟੋਆ ਪੁੱਟ ਕੇ ਦੱਬ ਦਿੱਤਾ ਗਿਆ ਹੈ।ਪੁਲਿਸ ਥਾਣਾ ਰਾਮਪੁਰਾ ਸਦਰ ਵਿਖੇ ਮ੍ਰਿਤਕ ਦੇ ਭਰਾ ਅਕਾਸ਼ਦੀਪ ਸਿੰਘ ਦੇ ਬਿਆਨਾਂ ‘ਤੇ ਕਥਿਤ ਦੋਸ਼ੀਆਂ ਗੁਰਭਿੰਦਰ ਸਿੰਘ ਉਰਫ ਗੋਲਡੀ ਅਤੇ ਬਲਜੀਤ ਸਿੰਘ ਦੋਵੇਂ ਵਾਸੀ ਚਾਉਕੇ ਖਿ਼ਲਾਫ਼ 302,34 ਆਈਪੀਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਕਤਲ ਦੇ ਕਾਰਨਾਂ ਦਾ ਖ਼ਬਰ ਲਿਖੇ ਜਾਣ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਨੌਜਵਾਨ ਦਾ ਕਤਲ ਕਰ ਲਾਸ਼ ਟੋਇਆ ਪੁੱਟ ਬਾਹਰਲੇ ਘਰ ਵਿੱਚ ਦੱਬੀ…
January 26, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












