Home » ਟਾਰਾਨਾਕੀ ‘ਚ ਅੱਜ ਸਵੇਰੇ ਹੋਏ ਭਿਆਨਕ ਹਾਦਸੇ ਵਿੱਚ ਦੋ ਲੋਕਾਂ ਦੀ ਹੋਈ ਮੌਤ…
Home Page News • New Zealand Local News • NewZealand

ਟਾਰਾਨਾਕੀ ‘ਚ ਅੱਜ ਸਵੇਰੇ ਹੋਏ ਭਿਆਨਕ ਹਾਦਸੇ ਵਿੱਚ ਦੋ ਲੋਕਾਂ ਦੀ ਹੋਈ ਮੌਤ…

Spread the news

ਆਕਲੈਂਡ (ਬਲਜਿੰਦਰ ਸਿੰਘ)ਅੱਜ ਸਵੇਰੇ ਟਾਰਾਨਾਕੀ ‘ਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਕਿਹਾ ਕਿ ਅੱਜ ਸਵੇਰੇ ਹੋਈ ਦੋ ਵਾਹਨਾਂ ਦੀ ਭਿਆਨਕ ਟੱਕਰ ‘ਚ ਮੌਤਾਂ ਦੇ ਵਧਣ ਦਾ ਖ਼ਦਸਾ ਜਤਾਇਆ ਜਾ ਰਿਹਾ ਹੈ। ਹਾਦਸੇ ਤੋ ਬਾਅਦ SH3 ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ।ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵਿੱਚ ਸ਼ਾਮਲ ਵਾਹਨਾਂ ਵਿੱਚੋਂ ਇੱਕ ਨੂੰ ਅੱਗ ਲੱਗ ਗਈ ਅਤੇ ਪੁਲਿਸ ਸਵਾਰਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ। ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ।