Home » ਨਿਊਜ਼ੀਲੈਂਡ ‘ਚ ਕਤਲ ਹੋਏ ਪੰਜਾਬੀ ਨੌਜਵਾਨ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ 33 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…
Home Page News • India • New Zealand Local News • NewZealand

ਨਿਊਜ਼ੀਲੈਂਡ ‘ਚ ਕਤਲ ਹੋਏ ਪੰਜਾਬੀ ਨੌਜਵਾਨ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ 33 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ)ਪਿਛਲੇ ਦਿਨੀਂ ਡੁਨੇਡਿਨ ਸ਼ਹਿਰ ‘ਚ ਘਰ ਦੇ ਬਾਹਰ ਮ੍ਰਿਤਕ ਪਾਏ ਗਏ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੀ ਮੌਤ ਦੀ ਜਾਂਚ ਕਰ ਰਹੀ ਪੁਲਿਸ ਨੇ ਅੱਜ ਸਵੇਰੇ ਇੱਕ 33 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਅੱਜ ਡੁਨੇਡਿਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਵੇਗਾ ਕੀਤਾ ਜਾਣਾ ਹੈ ਹੈ ਅਤੇ ਇਸ ਵਿਅਕਤੀ ‘ਤੇ ਗੁਰਜੀਤ ਸਿੰਘ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਦੱਸ ਦਈਏ ਕਿ ਗੁਰਜੀਤ ਸਿੰਘ ਦੀ ਲਾਸ਼ 29 ਜਨਵਰੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਮਿਲੀ ਸੀ।ਗੁਰਜੀਤ ਸਿੰਘ ਦੇ ਪਿਤਾ ਇੰਡੀਆ ਤੋ ਨਿਊਜ਼ੀਲੈਂਡ ਪਹੁੰਚੇ ਹਨ ਅਤੇ ਡੁਨੇਡਿਨ ਵਿੱਚ ਹਨ ਪੁਲਿਸ ਅਤੇ ਪੰਜਾਬੀ ਭਾਈਚਾਰੇ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।