Home » ਪੱਛਮੀ ਆਕਲੈਂਡ ‘ਚ ਇੱਕ ਘਰ ਨੂੰ ਲੱਗੀ ਅੱਗ,ਇੱਕ ਵਿਅਕਤੀ ਦੀ ਹੋਈ ਮੌਤ…
Home Page News • New Zealand Local News • NewZealand

ਪੱਛਮੀ ਆਕਲੈਂਡ ‘ਚ ਇੱਕ ਘਰ ਨੂੰ ਲੱਗੀ ਅੱਗ,ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਪੱਛਮੀ ਆਕਲੈਂਡ ਉਪਨਗਰ ਹੈਂਡਰਸਨ ਵਿੱਚ ਬੀਤੀ ਰਾਤ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਹੈ।
ਰਾਤ 12.39 ਵਜੇ ਰਥਗਰ ਰੋਡ ‘ਤੇ ਜਾਇਦਾਦ ‘ਤੇ ਅੱਗ ਲੱਗਣ ਦੀ ਘਟਨਾਂ ਸਬੰਧੀ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।
ਇੱਕ ਪੁਲਿਸ ਬਿਆਨ ਵਿੱਚ ਕਿਹਾ ਗਿਆ ਹੈ, “ਇੱਕ ਵਿਅਕਤੀ ਘਟਨਾ ਸਥਾਨ ‘ਤੇ ਮ੍ਰਿਤਕ ਪਾਇਆ ਗਿਆ ਸੀ।ਪੁਲਿਸ ਅਤੇ ਫਾਇਰ ਸਰਵਿਸ ਦੇ ਅਧਿਕਾਰੀਆਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਅਤੇ ਮੌਤ ਦੀ ਜਾਂਚ ਕੀਤੀ ਜਾ ਰਹੀ ਹੈ।