Home » ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ ‘ਤੇ ਜਾਨਲੇਵਾ ਹਮਲਾ…
Home Page News India India News World World News

ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ ‘ਤੇ ਜਾਨਲੇਵਾ ਹਮਲਾ…

Spread the news

ਅਮਰੀਕਾ ਦੇ ਸ਼ਿਕਾਗੋ ਵਿੱਚ ਇੱਕ ਭਾਰਤੀ ਵਿਦਿਆਰਥੀ ਉੱਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਫ਼ੋਨ ਚੋਰੀ ਕਰ ਲਿਆ। ਹਮਲੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ 4 ਫਰਵਰੀ ਦੀ ਦੱਸੀ ਜਾ ਰਹੀ ਹੈ। ਹੁਣ ਵਿਦਿਆਰਥੀ ਦੀ ਪਤਨੀ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖਿਆ ਹੈ।ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਵਿਦਿਆਰਥੀ ਦਾ ਵਧੀਆ ਮੈਡੀਕਲ ਕਰਵਾਇਆ ਜਾਵੇ।ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ 3 ਹਮਲਾਵਰ ਵਿਦਿਆਰਥੀ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਤਿੰਨਾਂ ਨੇ ਉਸ ਨੂੰ ਲੱਤ ਮਾਰ ਕੇ ਮੁੱਕਾ ਮਾਰਿਆ ਅਤੇ ਫੋਨ ਖੋਹ ਕੇ ਫਰਾਰ ਹੋ ਗਏ। ਖੂਨ ਨਾਲ ਲਥਪਥ ਵਿਦਿਆਰਥੀ ਵੀ ਨਜ਼ਰ ਆ ਰਿਹਾ ਹੈ। ਭਾਰਤ ਤੋ  ਹੈਦਰਾਬਾਦ ਸ਼ਹਿਰ ਦਾ ਰਹਿਣ ਵਾਲਾ ਸਈਅਦ ਮਜ਼ਹਿਰ ਅਲੀ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਲਈ ਅਮਰੀਕਾ ਗਿਆ ਹੈ।ਇਹ ਮਾਮਲਾ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਪਿਛਲੇ ਇੱਕ ਮਹੀਨੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਅਮਰੀਕਾ ਵਿੱਚ ਮੌਤ ਹੋ ਚੁੱਕੀ ਹੈ। ਕੈਮਰਿਆਂ ਦੀ ਫੁਟੇਜ ਵਿੱਚ ਭਾਰਤੀ ਵਿਦਿਆਰਥੀ ਸਈਅਦ ਮਜ਼ਹਿਰ ਅਲੀ   ਉਸ ਦੇ ਚਿਹਰੇ ‘ਤੇ ਖੂਨ ਦਿਖਾਈ ਦਿੰਦਾ ਹੈ। ਉਸ ਦੇ ਸਿਰ ਅਤੇ ਨੱਕ ‘ਤੇ ਕਾਫੀ ਸੱਟਾਂ ਲੱਗੀਆਂ ਹਨ। ਸ਼ਿਕਾਗੋ ਵਿੱਚ ਭਾਰਤੀ ਵਣਜ ਦੂਤਘਰ ਨੇ ਕਿਹਾ ਹੈ ਕਿ ਉਹ ਪੀੜਤ ਸਈਦ ਮਜ਼ੀਰ ਦੀ ਪਤਨੀ ਦੇ ਸੰਪਰਕ ਵਿੱਚ ਹੈ। ਵਿਦਿਆਰਥੀ ‘ਤੇ ਹਮਲੇ ਦੀ ਘਟਨਾ ਤੋਂ ਬਾਅਦ ਭਾਰਤੀ ਕੌਂਸਲੇਟ ਨੇ ਸਥਾਨਕ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਹੈ, ਜੋ ਮਾਮਲੇ ਦੀ ਜਾਂਚ ਕਰ ਰਹੇ ਹਨ। ਭਾਰਤੀ ਦੂਤਾਵਾਸ ਨੇ ‘ਐਕਸ’ ‘ਤੇ ਵੀ ਇਸ ਬਾਰੇ ਪੋਸਟ ਕੀਤਾ ਅਤੇ ਕਿਹਾ, ‘ਕੌਂਸਲੇਟ ਜਨਰਲ ਭਾਰਤ ਵਿਚ ਸਈਦ ਮਜ਼ਾਹਿਰ ਅਲੀ ਅਤੇ ਉਨ੍ਹਾਂ ਦੀ ਪਤਨੀ ਸਈਦਾ ਰੁਕਈਆ ਫਾਤਿਮਾ ਰਿਜ਼ਵੀ ਦੇ ਸੰਪਰਕ ਵਿਚ ਹਨ। ਅਸੀਂ ਹਰ ਸੰਭਵ ਮਦਦ ਦਾ ਉਹਨਾਂ ਭਰੋਸਾ ਦਿੱਤਾ ਹੈ।