Home » ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ…
Home Page News India India News

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ…

Spread the news


ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚਐਸ ਭੱਲਾ ਨੇ ਦੱਸਿਆ ਕਿ ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸ਼ਡਿਊਲ ਵਾਪਸ ਲੈਣ ਦੀ ਬੇਨਤੀ ਕੀਤੀ ਹੈ।
ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਚੋਣ ਪ੍ਰੋਗਰਾਮ ਸੀਬੀਐਸਈ ਅਤੇ ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚਕਾਰ ਪੈਂਦਾ ਹੈ। ਜਸਟਿਸ ਭੱਲਾ ਨੇ ਕਿਹਾ ਕਿ ਡਾਇਰੈਕਟਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਵਿਦਿਆਰਥੀਆਂ ਦੇ ਹਿੱਤ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸ਼ਡਿਊਲ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੋਗਰਾਮ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਦੱਸ ਦਈਏ ਕਿ 6 ਮਾਰਚ ਨੂੰ ਵੋਟਿੰਗ ਦਾ ਦਿਨ ਤੈਅ ਕੀਤਾ ਗਿਆ ਸੀ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣੀ ਸੀ, ਜਿਸ ਦੇ ਨਤੀਜੇ ਵੋਟਿੰਗ ਤੋਂ ਤੁਰੰਤ ਬਾਅਦ ਐਲਾਨੇ ਜਾਣੇ ਸਨ।