Home » ਪੰਜਾਬ ਕਾਂਗਰਸ ਕਰੇਗੀ ਕਿਸਾਨਾਂ ਦੀ ਕਾਨੂੰਨੀ ਮਦਦ, ਹੈਲਪਲਾਈਨ ਨੰਬਰ ਕੀਤਾ ਜਾਰੀ…
Home Page News India India News

ਪੰਜਾਬ ਕਾਂਗਰਸ ਕਰੇਗੀ ਕਿਸਾਨਾਂ ਦੀ ਕਾਨੂੰਨੀ ਮਦਦ, ਹੈਲਪਲਾਈਨ ਨੰਬਰ ਕੀਤਾ ਜਾਰੀ…

Spread the news


ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ ਸਮੇਤ ਵਕੀਲਾਂ ਦੀ ਟੀਮ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਫਿਰ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਹਰਿਆਣਾ ਦੀ ਸਰਹੱਦ ‘ਤੇ ਬੈਰੀਕੇਡ ਅਤੇ ਕਿਲ ਲਗਾ ਦਿਤੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਨਾ ਜਾ ਸਕਣ। ਪੰਜਾਬ ਨੂੰ ਵੱਖਰੇ ਨਜ਼ਰੀਏ ਤੋਂ ਦੇਖਿਆ ਜਾਂਦਾ ਹੈ ਅਤੇ ਜੇਕਰ ਅਜਿਹਾ ਨਾ ਹੁੰਦਾ ਤਾਂ ਇਹ ਮਸਲੇ ਹੱਲ ਹੋ ਜਾਣੇ ਸਨ।ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਆਪਣੀ ਕਾਨੂੰਨੀ ਟੀਮ ਦੇ ਨਾਲ ਕਿਸਾਨਾਂ ਦੇ ਨਾਲ ਹਾਂ ਅਤੇ ਜਦੋਂ ਉਹ ਇਜਾਜ਼ਤ ਦੇਣਗੇ ਤਾਂ ਅਸੀਂ ਜਾਵਾਂਗੇ ਕਿਸਾਨ ਆਪਣਾ ਪੱਖ ਮਜ਼ਬੂਤ ​​ਨਾਲ ਰੱਖਣ ਅਤੇ ਜੇਕਰ ਕਿਸਾਨਾਂ ਨੂੰ ਕਾਨੂੰਨੀ ਮਦਦ ਦੀ ਲੋੜ ਹੈ, ਅਸੀਂ ਮੁਹੱਈਆ ਕਰਵਾਵਾਂਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ “ਕਿਸਾਨ ਆਗੂ ਕਹਿੰਦੇ ਹਨ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ। ਅਜਿਹੇ ‘ਚ ਚਾਹੇ ਅਸੀਂ ਅੰਦੋਲਨ ਚ ਸ਼ਾਮਿਲ ਨਾ ਹੋ ਸਕੀਏ ਤਾਂ ਵੀ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।”
ਕਾਂਗਰਸ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838 -35469 ਜਾਰੀ ਕੀਤਾ ਗਿਆ ਹੈ। ਇਸ ‘ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ।
ਸੀਨੀਅਰ ਐਡਵੋਕੇਟ ਘਈ ਨੇ ਕਿਹਾ ਕਿ ਯਕੀਨੀ ਤੌਰ ‘ਤੇ ਸਾਨੂੰ ਕਿਸਾਨੀ ਅੰਦੋਲਨ ਚ ਸ਼ਾਮਿਲ ਹੋਣ ਤੋਂ ਦੂਰ ਰੱਖਿਆ ਹੈ, ਬਤੌਰ ਵਕੀਲ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਅਤੇ ਸਾਡੀ ਪੂਰੀ ਟੀਮ ਪੰਜਾਬ ਹਰਿਆਣਾ ਚੰਡੀਗੜ੍ਹ ‘ਚ ਮੁਫ਼ਤ ਕਾਨੂੰਨੀ ਲੜਾਈ ਲੜੇਗੀ, ਜਿਸ ਸਬੰਧੀ ਸਾਡੇ ਨਾਲ ਕਾਨੂੰਨੀ ਸਹਾਇਤਾ ਲਈ 8283835469 ‘ਤੇ ਦਿਨ ਰਾਤ ਸੰਪਰਕ ਕੀਤਾ ਜਾ ਸਕਦਾ ਹੈ ।ਅਸੀਂ ਉਨ੍ਹਾਂ ਦੀ ਮਦਦ ਲਈ ਹਰ ਜਗ੍ਹਾ ਪਹੁੰਚਾਂਗੇ।