Home » ਕੁੱਝ ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ‘ਚ ਹੋਈ ਮੌ.ਤ
Home Page News • India • India News • World • World News

ਕੁੱਝ ਮਹੀਨੇ ਪਹਿਲਾਂ ਕੈਨੇਡਾ ਪੜ੍ਹਨ ਗਈ ਭਾਰਤੀ ਵਿਦਿਆਰਥਣ ਦੀ ਸੜਕ ਹਾਦਸੇ ‘ਚ ਹੋਈ ਮੌ.ਤ

Spread the news

ਕੈਨੇਡਾ ਦੇ ਓਨਟਾਰੀਓ ਸੂਬੇ ਦੇ ਕੈਂਬਰਿਜ ਸ਼ਹਿਰ ‘ਚ ਕਾਰ ਦੀ ਲਪੇਟ ‘ਚ ਆਉਣ ਨਾਲ ਪਾਣੀਪਤ ਜ਼ਿਲ੍ਹੇ ਦੇ ਜਾਤਲ ਰੋਡ ਦੀ ਨਿਵਾਸੀ ਵੈਸ਼ਾਲੀ ਹੁਰੀਆ ਦੀ ਮੌਤ ਹੋ ਗਈ। ਉਹ 4 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ਾ ’ਤੇ ਕੈਨੇਡਾ ਗਈ ਸੀ। 15 ਮਾਰਚ ਨੂੰ ਉਨ੍ਹਾਂ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਸੀ।ਪਤੀ ਆਪਣੇ ਪੌਣੇ 2 ਸਾਲ ਦੇ ਪੁੱਤਰ ਨਾਲ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਹਾਦਸੇ ਨਾਲ ਪਤੀ ਅਤੇ ਉਸ ਦੇ ਪਰਿਵਾਰ ਦੇ ਸੁਪਨੇ ਚਕਨਾਚੂਰ ਹੋ ਗਏ। ਪਰਿਵਾਰ ਨੇ ਸੰਸਦ ਮੈਂਬਰ ਸੰਜੇ ਭਾਟੀਆ ਨੂੰ ਅਪੀਲ ਕੀਤੀ ਹੈ ਕਿ ਵੈਸ਼ਾਲੀ ਦੀ ਲਾਸ਼ ਨੂੰ ਉਨ੍ਹਾਂ ਦੇ ਸ਼ਹਿਰ ਪਾਣੀਪਤ ਲਿਆਂਦਾ ਜਾਵੇ।