Home » ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਹੰਸਰਾਜ ਹੰਸ ਦੀ ਸੀਟ ‘ਤੇ ਸਸਪੈਂਸ…
Home Page News India India News

ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ, ਹੰਸਰਾਜ ਹੰਸ ਦੀ ਸੀਟ ‘ਤੇ ਸਸਪੈਂਸ…

Spread the news

ਭਾਜਪਾ ਨੇ ਦਿੱਲੀ ਦੀਆਂ 5 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ 2 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ, ਉਨ੍ਹਾਂ ’ਚ ਪੰਜਾਬ ਦੇ ਸੂਫੀ ਗਾਇਕ ਹੰਸਰਾਜ ਹੰਸ ਦੀ ਸੀਟ ਵੀ ਸ਼ਾਮਲ ਹੈ। ਇਸ ਲਈ ਕਿਆਸ ਲਗਾਏ ਜਾ ਰਹੇ ਹਨ ਕਿ ਹੰਸਰਾਜ ਹੰਸ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਨੇ ਉੱਤਰ ਪੱਛਮੀ ਦਿੱਲੀ ਤੋਂ ਹੰਸਰਾਜ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਸ ਨੇ ਇਹ ਸੀਟ 5 ਲੱਖ ਵੋਟਾਂ ਨਾਲ ਜਿੱਤੀ ਸੀ। ਆਖਰੀ ਪੜਾਅ ਵਿਚ ਹੋ ਸਕਦੈ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ ਭਾਜਪਾ ਨੇ ਅੱਜ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਪਰ ਇਸ ਵਿਚ ਪੰਜਾਬ ਦੀ ਇਕ ਵੀ ਸੀਟ ਦਾ ਐਲਾਨ ਨਹੀਂ ਕੀਤਾ ਗਿਆ ਹੈ। ਪੰਜਾਬ ’ਚ ਜਿਸ ਤਰ੍ਹਾਂ ਦੇ ਹਾਲਾਤ ਹਨ ਉਸਦੇ ਮੁਤਾਬਕ ਇਥੇ ਭਾਜਪਾ ਟਿਕਟਾਂ ਦੀ ਵੰਡ ਸਭ ਤੋਂ ਆਖਰੀ ਪੜਾਅ ’ਤੇ ਕਰ ਸਕਦੀ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਭਾਜਪਾ ਦਾ ਕਿਸੇ ਵੀ ਸਥਾਨਕ ਪਾਰਟੀ ਨਾਲ ਗੱਠਜੋੜ ਸਿਰੇ ਨਹੀਂ ਚੜ੍ਹਿਆ ਹੈ। ਭਾਵੇਂ ਭਾਜਪਾ ਤੇ ਅਕਾਲੀਆਂ ਵਿਚਾਲੇ ਗੱਠਜੋੜ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ ਪਰ ਕਿਸਾਨ ਅੰਦੋਲਨ ਕਾਰਨ ਇਹ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਕਿਸਾਨ ਅੰਦੋਲਨ ਜਿੰਨਾ ਲੰਬਾ ਚੱਲੇਗਾ, ਦੋਵਾਂ ਪਾਰਟੀਆਂ ਦੇ ਗੱਠਜੋੜ ਵਿਚ ਓਨੀ ਹੀ ਦੇਰੀ ਹੋਵੇਗੀ। ਜੇਕਰ ਕਿਸਾਨ ਅੰਦੋਲਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਜਾਰੀ ਰਹਿੰਦਾ ਹੈ ਤਾਂ ਇਸ ਗੱਲ ਦੀ ਸੰਭਾਵਨਾ ਤੋਂ ਹੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਹੋਵੇ ਹੀ ਨਾ ਕਿਉਂਕਿ ਅਕਾਲੀ ਦਲ ਕਿਸਾਨਾਂ ਦੀ ਨਾਰਾਜ਼ਗੀ ਨੂੰ ਕਿਸੇ ਵੀ ਹਾਲਤ ਵਿਚ ਨਜ਼ਰਅੰਦਾਜ਼ ਨਹੀਂ ਕਰ ਸਕਦਾ।