Home » ਭਾਰਤ ਸਰਕਾਰ ਦੁਨੀਆਂ ’ਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ- ਜੈ ਸ਼ੰਕਰ…
Home Page News India India News World

ਭਾਰਤ ਸਰਕਾਰ ਦੁਨੀਆਂ ’ਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ- ਜੈ ਸ਼ੰਕਰ…

Spread the news

ਅੰਤਰਰਾਸ਼ਟਰੀ ਪੱਧਰ ’ਤੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਸਮਾਜ ਸੇਵੀ ਅਮਰੀਕਾ ਦੀ ਨਾਮਵਰ ਸੰਸਥਾ ਸਿੱਖਸ ਆਫ ਅਮੈਰਿਕਾ ਦੇ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਭਾਰਤ ਪੁੱਜੇ ਇਕ ਉੱਚ ਪੱਧਰੀ ਵਫ਼ਦ ਨੇ ਚੇਅਰਮੈਨ ਸ: ਜਸਦੀਪ  ਸਿੰਘ ਜੱਸੀ ਦੀ ਅਗਵਾਈ ’ਚ ਭਾਰਤੀ ਵਿਦੇਸ਼ ਮੰਤਰੀ ਸ਼੍ਰੀ ਐੱਸ. ਜੈਸ਼ੰਕਰ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਸਿੱਖ ਵਫ਼ਦ ਵਿੱਚ ਬਲਜਿੰਦਰ ਸਿੰਘ ਸ਼ੰਮੀ ਉੱਪ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਸੇਠੀ ਡਾਇਰੈਕਟਰ ਵੀ ਸ਼ਾਮਿਲ ਸਨ। ਵਫ਼ਦ ਨਾਲ ਗੱਲਬਾਤ ਕਰਦਿਆਂ ਸ਼੍ਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਜਿਹਨਾਂ ਨਾਲ ਦੇਸ਼ ਦਾ ਸਿਰ ਮਾਣ ਨਾਲ ਉੱਚਾ  ਹੋਇਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਹਰ ਸਹਿਯੋਗ ਲਈ ਤਿਆਰ ਹੈ। ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਉਹਨਾਂ ਨੂੰ ਸਿੱਖਸ ਆਫ ਅਮੈਰਿਕਾ ਵਲੋਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਵਿੱਚਦੱਸਿਆ। ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਸਿੱਖਸ ਆਫ ਅਮੈਰਿਕਾ ਦੇ ਸਮਾਜ ਸੇਵੀ ਕਾਰਜਾਂ ਨੂੰ ਸਲਾਹਿਆ ਅਤੇ ਹਰ ਤਰਾਂ ਦੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ।