Home » ਡਰੱਗ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਹੋਏ ਜਾਰੀ…
Home Page News New Zealand Local News NewZealand

ਡਰੱਗ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਹੋਏ ਜਾਰੀ…

Spread the news

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿੱਚ ਮੁੜ ਸੰਮਨ ਜਾਰੀ ਕੀਤਾ ਹੈ। ਐਸਆਈਟੀ ਨੇ 6 ਮਾਰਚ ਨੂੰ ਬਿਕਰਮ ਮਜੀਠੀਆ ਪੁੱਛਗਿੱਛ ਲਈ ਬੁਲਾਇਆ ਹੈ। ਐਸਆਈਟੀ ਨੇ ਮਜੀਠੀਆ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਹੈ।

ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਉਨ੍ਹਾਂ ਦੋ ਟੀਮ ‘ਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਵੀ ਸ਼ਾਮਲ ਹਨ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਉਸ ਸਮੇਂ ਕਿਸਾਨਾਂ ਦਾ ਅੰਦੋਲਨ ਕਾਰਨ ਸ਼ੰਭੂ ਬਾਰਡਰ ‘ਤੇ ਸਾਰੀ ਪੁਲਿਸ ਡਿਊਟੀ ਤਾਇਨਾਤ ਸੀ। ਜਿਸ ਕਾਰਨ ਮਜੀਠੀਆ ਤੋਂ ਪੁੱਛਗਿੱਛ ਨਹੀਂ ਕੀਤੀ ਜਾ ਸਕੀ ਸੀ। ਇਸ ਤੋਂ ਬਾਅਦ ਹੁਣ ਦੁਬਾਰਾ ਮਜੀਠੀਆ ਨੂੰ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਇਹ ਕੇਸ 20 ਦਸੰਬਰ 2021 ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਜੇਲ੍ਹ ਚਲੇ ਗਏ ਸਨ। 10 ਅਗਸਤ 2022 ਨੂੰ ਮਜੀਠੀਆ ਨੂੰ ਜ਼ਮਾਨਤ ਮਿਲ ਗਈ।