Home » ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਪਾਕਿਸਤਾਨੀ ਨੇ ਚਾਕੂ ਮਾਰ ਕੀਤਾ ਕਤ+ਲ
India India News World

ਜਰਮਨੀ ‘ਚ ਪੰਜਾਬੀ ਨੌਜਵਾਨ ਦਾ ਪਾਕਿਸਤਾਨੀ ਨੇ ਚਾਕੂ ਮਾਰ ਕੀਤਾ ਕਤ+ਲ

Spread the news

ਗੁਰਦਾਸਪੁਰ ਦੇ ਪਿੰਡ ਹਸਨਪੁਰ ਦੇ ਨੌਜਵਾਨ ਬਲਜੀਤ ਸਿੰਘ ਦੀ ਜਰਮਨੀ ਵਿੱਚ ਇੱਕ ਪਾਕਿਸਤਾਨੀ ਨੌਜਵਾਨ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।ਮ੍ਰਿਤਕ ਦੇ ਭਰਾ ਰਣਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਪਰਿਵਾਰ ਦੇ ਚੰਗੇ ਭਵਿੱਖ ਲਈ ਪਿਛਲੇ ਸਾਲ ਜਰਮਨੀ ਗਿਆ ਸੀ। ਉਹ ਉੱਥੇ ਫੂਡ ਡਿਲੀਵਰੀ ਦਾ ਕੰਮ ਕਰਦਾ ਸੀ। ਐਤਵਾਰ ਸ਼ਾਮ ਨੂੰ ਉਸ ਦਾ ਘਰ ਦੇ ਬਾਹਰ ਖੜ੍ਹੇ ਕੁਝ ਪਾਕਿਸਤਾਨੀ ਨੌਜਵਾਨਾਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇੱਕ ਨੌਜਵਾਨ ਨੇ ਉਸ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਰਮਨੀ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।