Home » ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲੀ ਰਾਹਤ, ਅਮਰੀਕੀ ਸੁਪਰੀਮ ਕੋਰਟ ਨੇ ਦਿੱਤੀ ਪ੍ਰਾਇਮਰੀ ਚੋਣ ਲੜਨ ਦੀ ਇਜਾਜ਼ਤ…
Home Page News World World News

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲੀ ਰਾਹਤ, ਅਮਰੀਕੀ ਸੁਪਰੀਮ ਕੋਰਟ ਨੇ ਦਿੱਤੀ ਪ੍ਰਾਇਮਰੀ ਚੋਣ ਲੜਨ ਦੀ ਇਜਾਜ਼ਤ…

Spread the news

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ  ਡੋਨਾਲਡ ਟਰੰਪ ਨੂੰ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਮਰੀਕੀ ਸੁਪਰੀਮ ਕੋਰਟ ਨੇ ਡੋਨਾਲਡ ਟਰੰਪ ‘ਤੇ ਲਗਾਈ ਗਈ ਪਾਬੰਦੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਕੋਲੋਰਾਡੋ ਸੂਬੇ ਦੀ ਸੁਪਰੀਮ ਕੋਰਟ ਨੇ ਪਿਛਲੇ ਸਾਲ ਦਸੰਬਰ ‘ਚ ਇਕ ਵੱਡੇ ਫੈਸਲੇ ‘ਚ ਸਾਬਕਾ ਰਾਸ਼ਟਰਪਤੀ ਟਰੰਪ ਦੇ ਚੋਣ ਲੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ ਹੁਣ ਅਮਰੀਕੀ ਸੁਪਰੀਮ ਕੋਰਟ ਨੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਰੰਪ ਨੇ ਇਸ ਨੂੰ ਇਕ ਵੱਡੀ ਜਿੱਤ ਦੱਸਿਆ ਹੈ।ਦੱਸਣਯੋਗ ਹੈ ਕਿ ਅਮਰੀਕੀ ਸੁਪਰੀਮ ਕੋਰਟ ਨੇ ਕੈਪੀਟਲ ਦੰਗਿਆਂ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਫੈਸਲੇ ਤੋਂ ਬਾਅਦ ਹੁਣ ਟਰੰਪ ਦਾ ਨਾਂ ਪ੍ਰਾਇਮਰੀ ਬੈਲਟ ‘ਤੇ ਨਜ਼ਰ ਆਵੇਗਾ। ਇਸ ਤੋਂ ਪਹਿਲਾਂ ਇੱਕ ਅਦਾਲਤ ਨੇ ਟਰੰਪ ਨੂੰ ਕੋਲੋਰਾਡੋ ਰਾਜ ਦੇ ਰਿਪਬਲਿਕਨ ਪ੍ਰਾਇਮਰੀ ਵਿੱਚ ਵੋਟਿੰਗ ਤੋਂ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਦੇ ਜੱਜਾਂ ਨੇ ਸਰਬਸੰਮਤੀ ਨਾਲ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟ ਦਿੱਤਾ ਹੈ।ਅਤੇ  ਸਾਬਕਾ ਰਾਸ਼ਟਰਪਤੀ ਟਰੰਪ ਨੂੰ  ਇਸ ਹਫਤੇ ਵੱਡੀ ਗਿਣਤੀ ਵਿਚ ਡੈਲੀਗੇਟ ਮਿਲਣ ਦੀ ਸੰਭਾਵਨਾ ਹੈ।  ਜਦੋਂ ਜ਼ਿਆਦਾਤਰ ਰਾਜਾਂ ਵਿੱਚ ਪ੍ਰਾਇਮਰੀ ਅਤੇ ਕਾਕਸ ਚੋਣਾਂ ਹੁੰਦੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਟਰੰਪ ਕੱਲਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਰਿਪਬਲਿਕਨ ਪਾਰਟੀ ਦੀ ਨਾਮਜ਼ਦਗੀ ਸੁਰੱਖਿਅਤ ਕਰ ਸਕਦੇ ਹਨ।