ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਿਆ-“@CMShehbaz ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ।
ਸ਼ਰੀਫ ਨੇ ਬੀਤੇ ਕੱਲ ਯਾਨੀ ਕਿ ਸੋਮਵਾਰ ਨੂੰ ਪਾਕਿਸਤਾਨ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਵੋਟਿੰਗ ਦੇ ਦੋਸ਼ਾਂ ਨਾਲ ਪ੍ਰਭਾਵਿਤ ਹੋਈਆਂ ਚੋਣਾਂ ਤੋਂ ਲੱਗਭਗ ਇਕ ਮਹੀਨੇ ਬਾਅਦ ਆਰਥਿਕ ਅਤੇ ਨਕਦੀ ਦੀ ਤੰਗੀ ਨਾਲ ਜੂਝ ਰਹੇ ਦੇਸ਼ ਦੀ ਵਾਗਡੋਰ ਦੂਜੀ ਵਾਰ ਸੰਭਾਲੀ। 8 ਫਰਵਰੀ ਨੂੰ ਹੋਈਆਂ ਚੋਣਾਂ ‘ਚ ਸ਼ਰੀਫ ਦੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੂਜੇ ਨੰਬਰ ‘ਤੇ ਰਹੀ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ) ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਪਰ ਸੰਸਦ ਵਿਚ ਬਹੁਮਤ ਹਾਸਲ ਕਰਨ ਵਿਚ ਅਸਫਲ ਰਹੇ।