Home » ਪਠਾਨਕੋਟ ਅਤੇ ਮੁੰਬਈ ਹਮਲਿਆਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ…
Home Page News India India News World

ਪਠਾਨਕੋਟ ਅਤੇ ਮੁੰਬਈ ਹਮਲਿਆਂ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰੇ ਪਾਕਿਸਤਾਨ…

Spread the news

ਭਾਰਤ ਅਤੇ ਅਮਰੀਕਾ ਨੇ ਇੱਕ ਵਾਰ ਫਿਰ ਮੁੰਬਈ ਅਤੇ ਪਠਾਨਕੋਟ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਅੱਤਵਾਦ ਵਿਰੁੱਧ ਸਹਿਯੋਗ ‘ਤੇ ਭਾਰਤ ਅਤੇ ਅਮਰੀਕਾ ਵਿਚਾਲੇ ਗਠਿਤ ਸੰਯੁਕਤ ਕਾਰਜ ਸਮੂਹ ਦੀ 20ਵੀਂ ਬੈਠਕ ਪਿਛਲੇ ਦਿਨੀਂ ਹੋਈ ਅਤੇ ਇਸ ਦਾ ਸਾਂਝਾ ਬਿਆਨ ਬੁੱਧਵਾਰ ਨੂੰ ਜਾਰੀ ਕੀਤਾ ਗਿਆ।ਇਸ ‘ਚ ਪਾਕਿਸਤਾਨ ਦਾ ਨਾਂ ਨਹੀਂ ਲਿਆ ਗਿਆ ਹੈ ਪਰ ਦੋਵਾਂ ਦੇਸ਼ਾਂ ਨੇ ਮਿਲ ਕੇ 2008 ‘ਚ ਮੁੰਬਈ ‘ਤੇ ਹੋਏ ਅੱਤਵਾਦੀ ਹਮਲੇ ਅਤੇ 2016 ‘ਚ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਗੱਲ ਕੀਤੀ ਹੈ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂਐੱਨਐੱਸਸੀ) ਵੱਲੋਂ ਅਧਿਸੂਚਿਤ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਖਿਲਾਫ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।