Home » ਖਨੌਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ…
Home Page News India India News

ਖਨੌਰੀ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਹੋਈ ਮੌ.ਤ…

Spread the news

ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗ ਦੀ ਪੂਰਤੀ ਲਈ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਅੱਜ 11 ਮਾਰਚ ਨੂੰ ਕਿਸਾਨ ਅੰਦੋਲਨ ਦਾ 28ਵਾਂ ਦਿਨ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਅੰਦੋਲਨ ਦੌਰਾਨ ਇਹ 9ਵੀਂ ਮੌਤ ਹੈ।
ਕਿਸਾਨਾਂ ਅਨੁਸਾਰ ਬੀਕੇਯੂ ਦੇ ਕ੍ਰਾਂਤੀਕਾਰੀ ਆਗੂ ਬਲਦੇਵ ਸਿੰਘ ਪਿਛਲੇ ਕਈ ਦਿਨਾਂ ਤੋਂ ਖਨੌਰੀ ਸਰਹੱਦ ’ਤੇ ਸਨ। ਬਲਦੇਵ ਸਿੰਘ ਨੂੰ ਸਾਹ ਦੀ ਤਕਲੀਫ਼ ਸੀ,ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਅੱਜ ਬਲਦੇਵ ਸਿੰਘ ਦੀ ਮੌਤ ਹੋ ਗਈ।
ਕਿਸਾਨ ਅੰਦੋਲਨ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਸਰਕਾਰ ਨਾਲ ਹੁਣ ਤੱਕ ਚਾਰ ਦੌਰ ਦੀ ਗੱਲਬਾਤ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਅੰਦੋਲਨ ਜਾਰੀ ਰਹੇਗਾ।