ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਪ੍ਰੇਮੀ ਤੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮਤਰੇਈ ਧੀ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ । ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਬਹੁਤ ਲੰਬੇ ਸਮੇਂ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੁਰ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦਾ ਇਨਸਾਫ ਮੰਗ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਬਿਆਨ ਦਰਜ ਕਰਵਾ ਕੇ ਦੱਸਿਆ ਹੈ ਕਿ ਇਕ ਮੀਟਿੰਗ ਦੌਰਾਨ ਹਨੀਪ੍ਰੀਤ ਨੇ ਸਪਸ਼ਟ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਵੇ ਅਤੇ ਮੌਕੇ ’ਤੇ ਹਾਜ਼ਰ ਡੇਰਾ ਗੁਰਮੀਤ ਰਾਮ ਰਹੀਮ ਨੇ ਵੀ ਹਾਮੀ ਭਰੀ ਸੀ ਕਿ ਹਨੀਪ੍ਰੀਤ ਦੇ ਕਹਿਣ ਮੁਤਾਬਕ ਬੇਅਦਬੀ ਕੀਤੀ ਜਾਵੇ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਜਿਹਨਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਸ਼ਾਮਲ ਹਨ, ਨੇ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਤੇ ਸਭ ਨੇ ਮੋਨ ਧਾਰਿਆ ਹੋਇਆ ਹੈ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਸੁੱਟਿਆ ਜਾਵੇ: ਦਿੱਲੀ ਗੁਰਦੁਆਰਾ ਕਮੇਟੀ…
March 18, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












