Home » ਨਿਊਜ਼ੀਲੈਂਡ ਪੁਲਿਸ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਹਥਿਆਰ,ਨਸ਼ਾ ਅਤੇ ਨਗਦੀ…
Home Page News • New Zealand Local News • NewZealand

ਨਿਊਜ਼ੀਲੈਂਡ ਪੁਲਿਸ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਹਥਿਆਰ,ਨਸ਼ਾ ਅਤੇ ਨਗਦੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਨਿਊਜ਼ੀਲੈਂਡ ਪੁਲਿਸ ਵੱਲੋਂ ਚਲਾਏ ਇੱਕ ਓਪਰੇਸ਼ਨ ਦੌਰਾਨ ਵੱਡੀ ਮਾਤਰਾ ਵਿੱਚ ਹਥਿਆਰ,ਨਸ਼ਾ ਅਤੇ ਨਗਦੀ ਫੜੀ ਗਈ ਹੈ।ਪੁਲਿਸ ਨੇ ਦੱਸਿਆ ਕਿ ਬੇ ਆਫ ਪਲੈਂਟੀ ਵਿਚ 39 ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 80 ਗ੍ਰਾਮ ਤੋਂ ਵੱਧ ਮੈਥਾਮਫੇਟਾਮਾਈਨ ਅਤੇ $7610 ਨਗਦੀ ਸਮੇਤ 29 ਬੰਦੂਕਾਂ ਜ਼ਬਤ ਕੀਤੀਆਂ ਗਈਆਂ।ਚੋਰੀ ਦੇ ਦੋ ਵਾਹਨ ਅਤੇ ਇੱਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।ਪੁਲਿਸ ਨੇ ਇਹਨਾਂ ਮਾਮਲਿਆਂ ਸਬੰਧੀ 25 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।