Home » ਡਿਬਰੂਗੜ੍ਹ ਜੇਲ੍ਹ ’ਚ ਬੰਦ ਅਮ੍ਰਿਤਪਾਲ ਸਿੰਘ ਅਤੇ ਸਾਥੀਆਂ ’ਤੇ ਨਵੇਂ ਸਿਰਿਓਂ ਲਗਾਇਆ ਐੱਨਐੱਸਏ…
Home Page News India India News

ਡਿਬਰੂਗੜ੍ਹ ਜੇਲ੍ਹ ’ਚ ਬੰਦ ਅਮ੍ਰਿਤਪਾਲ ਸਿੰਘ ਅਤੇ ਸਾਥੀਆਂ ’ਤੇ ਨਵੇਂ ਸਿਰਿਓਂ ਲਗਾਇਆ ਐੱਨਐੱਸਏ…

Spread the news

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਸਾਥੀਆਂ ’ਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ ਐੱਨਐੱਸਏ ਲਗਾ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ। ਸੁਣਵਾਈ ਦੌਰਾਨ ਜਦੋਂ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਦਸ ਸਾਥੀਆਂ ਵੱਲੋਂ ਕੋਰਟ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਖ਼ਿਲਾਫ਼ ਐੱਨਐੱਸਏ ਲਗਾ ਕੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਐੱਨਐੱਸਏ ਦੇ ਆਦੇਸ਼ ਇਕ ਸਾਲ ਤੱਕ ਹੀ ਲਾਗੂ ਹੋ ਸਕਦੇ ਹਨ। ਹੁਣ ਇਹ ਆਦੇਸ਼ ਖਤਮ ਹੋ ਚੁੱਕੇ ਹਨ, ਇਸ ’ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖ਼ਿਲਾਫ਼ ਨਵੇਂ ਸਿਰਿਓਂ ਐੱਨਐੱਸਏ ਲਗਾਇਆ ਗਿਆ ਹੈ। ਹਾਈ ਕੋਰਟ ਨੇ ਜਦੋਂ ਇਸ ਦੀ ਜਾਣਕਾਰੀ ਮੰਗੀ ਤਾਂ ਸਰਕਾਰ ਨੇ ਅਗਲੀ ਸੁਣਵਾਈ ’ਤੇ ਇਨ੍ਹਾਂ ਆਦੇਸ਼ਾਂ ਦੀ ਪੂਰੀ ਜਾਣਕਾਰੀ ਦੇਣ ਲਈ ਸਮੇਂ ਦੀ ਮੰਗ ਕੀਤੀ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਓਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖ਼ਿਲਾਫ਼ ਲਗਾਏ ਐੱਨਐੱਸਏ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੋਈ ਹੈ।