ਯੂਟਿਊਬਰ ਐਲਵਿਸ਼ ਯਾਦਵ ਨੂੰ ਰੇਵ ਪਾਰਟੀਆਂ ‘ਚ ਸੱਪ ਅਤੇ ਜ਼ਹਿਰ ਦੀ ਤਸਕਰੀ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਦਾਲਤ ਨੇ ਐਲਵਿਸ਼ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਨੋਇਡਾ ਪੁਲਸ ਨੇ ਇਸ ਮਾਮਲੇ ‘ਚ 2 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਈ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ।ਨੋਇਡਾ ਪੁਲਸ ਨੇ ਬੁੱਧਵਾਰ ਨੂੰ ਸੱਪ ਅਤੇ ਇਸ ਦੇ ਜ਼ਹਿਰ ਦੀ ਤਸਕਰੀ ਦੇ ਮਾਮਲੇ ‘ਚ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਈਸ਼ਵਰ ਅਤੇ ਵਿਨੈ ਨਾਮ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਅਨੁਸਾਰ, ਇਨ੍ਹਾਂ ਦੇ ਐਲਵਿਸ਼ ਯਾਦਵ ਅਤੇ ਪਹਿਲਾਂ ਗ੍ਰਿਫ਼ਤਾਰ ਕੀਤੇ 5 ਮੁਲਜ਼ਮਾਂ ਨਾਲ ਸਬੰਧ ਹਨ। ਐਲਵਿਸ਼ ਯਾਦਵ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।7 ਲੋਕਾਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫ਼ਤਾਰ
ਨੋਇਡਾ ਪੁਲਸ ਕਈ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਇਸ ਮਾਮਲੇ ‘ਚ ਹੁਣ ਤੱਕ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ‘ਤੇ ਦਿੱਲੀ ਐੱਨ. ਸੀ. ਆਰ. ਅਤੇ ਹਰਿਆਣਾ ਦੇ ਕਈ ਫਾਰਮ ਹਾਊਸਾਂ ‘ਤੇ ਆਯੋਜਿਤ ਰੇਵ ਪਾਰਟੀਆਂ ‘ਚ ਸੱਪ ਅਤੇ ਇਸ ਦੇ ਜ਼ਹਿਰ ਦੀ ਤਸਕਰੀ ਕਰਨ ਦਾ ਦੋਸ਼ ਹੈ।
ਨੋਇਡਾ ਪੁਲਸ ਨੇ ਐਤਵਾਰ ਨੂੰ ਇਸ ਮਾਮਲੇ ‘ਚ ਐਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਪੁੱਛਗਿੱਛ ਦੌਰਾਨ ਐਲਵਿਸ਼ ਕਈ ਸਵਾਲਾਂ ਦੇ ਜਵਾਬ ਨਹੀਂ ਦੇ ਸਕਿਆ ਅਤੇ ਪੁਲਸ ਨੂੰ ਉਸ ਖ਼ਿਲਾਫ਼ ਕਈ ਸਬੂਤ ਵੀ ਮਿਲੇ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੂਰਜਪੁਰ ਦੀ ਅਦਾਲਤ ਨੇ ਐਲਵਿਸ਼ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।