Home » ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ…
Home Page News India India News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ…

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ। ਦੇਸ਼ ‘ਚ ਸੋਮਵਾਰ ਨੂੰ ਹੋਲੀ ਮਨਾਈ ਜਾਵੇਗੀ, ਜਦੋਂਕਿ ਕੁਝ ਹਿੱਸਿਆਂ ‘ਚ ਮੰਗਲਵਾਰ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ।  ਪ੍ਰਧਾਨ ਮੰਤਰੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਪਰੰਪਰਾਗਤ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ‘ਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਏ।”