ਆਕਲੈਂਡ(ਬਲਜਿੰਦਰ ਰੰਧਾਵਾ)ਨੌਰਥਲੈਂਡ ਵਿੱਚ ਇੱਕ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਹੱਤਿਆ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਐਮਰਜੈਂਸੀ ਸੇਵਾਵਾਂ ਨੂੰ ਕਰੀਬ ਅੱਧੀ ਰਾਤ ਨੂੰ ਹੋਹੋਰਾ ਹੈੱਡਸ ਰੋਡ, ਪੁਕੇਨੁਈ ‘ਤੇ ਇੱਕ ਘਟਨਾ ਸਬੰਧੀ ਸੂਚਨਾ ਮਿਲੀ ਸੀ।ਡਿਟੈਕਟਿਵ ਇੰਸਪੈਕਟਰ ਅਲ ਸਿਮਨਸ, ਨੌਰਥਲੈਂਡ ਸੀਆਈਬੀ ਦਾ ਕਹਿਣਾ ਹੈ ਕਿ ਜਦੋਂ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ ਤਾ ਮੌਕੇ ‘ਤੇ ਇੱਕ ਔਰਤ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪਾਇਆ ਗਿਆ।ਐਮਰਜੈਂਸੀ ਸੇਵਾਵਾਂ ਦੇ ਯਤਨਾਂ ਦੇ ਬਾਵਜੂਦ, ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪੁਲਿਸ ਨੇ ਇਸ ਮਾਮਲੇ ਵਿੱਚ ਇਕ 46 ਸਾਲਾ ਔਰਤ ਨੂੰ ਪਤੇ ‘ਤੇ ਗ੍ਰਿਫਤਾਰ ਕੀਤਾ ਹੈ ਅਤੇ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਉਸ ਨੂੰ ਅੱਜ kaitaia ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਨੌਰਥਲੈਂਡ ‘ਚ ਇੱਕ ਔਰਤ ਦੀ ਮੌ.ਤ ਦੇ ਮਾਮਲੇ ‘ਚ ਪੁਲਿਸ ਨੇ 46 ਸਾਲਾ ਔਰਤ ਨੂੰ ਕੀਤਾ ਗ੍ਰਿਫ਼ਤਾਰ…
April 4, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












