Home » ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਐਲਾਨਿਆ ਫ਼ਿਰੋਜ਼ਪੁਰ ਤੋਂ ਉਮੀਦਵਾਰ…
Home Page News India India News

ਬਸਪਾ ਨੇ ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਐਲਾਨਿਆ ਫ਼ਿਰੋਜ਼ਪੁਰ ਤੋਂ ਉਮੀਦਵਾਰ…

Spread the news

ਪੰਜਾਬ ਦੇ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦੋ ਦਿਨ ਪਹਿਲਾਂ ਬਹੁਜਨ ਸਮਾਜ ਪਾਰਟੀ (ਬਸਪਾ) ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਹੁਣ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ਹੈ।
ਇਹ ਜਾਣਕਾਰੀ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਗੜ੍ਹੀ ਨੇ ਕਿਹਾ ਕਿ ਸੁਰਿੰਦਰ ਸਿੰਘ ਕੰਬੋਜ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਉਨ੍ਹਾਂ ਦਾ ਪੁੱਤਰ ਜਗਦੀਪ ਗੋਲਡੀ ਜਲਾਲਾਬਾਦ ਤੋਂ ‘ਆਪ’ ਦਾ ਵਿਧਾਇਕ ਹੈ।
ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸੁਰਿੰਦਰ ਕੰਬੋਜ ਨੂੰ ਟਿਕਟ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹਰ ਜਾਤੀ ਅਤੇ ਧਰਮ ਦੇ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀਕ ਪਿਛੋਕੜ ਨਾਲ ਸਬੰਧਤ ਸੁਰਿੰਦਰ ਕੰਬੋਜ਼ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ।