Home » ਮੌ.ਤ ਤੋ ਬਾਅਦ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਹੈ ਰਿਲੀਜ਼…
Entertainment Entertainment Home Page News India Music NewZealand World

ਮੌ.ਤ ਤੋ ਬਾਅਦ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਹੈ ਰਿਲੀਜ਼…

Spread the news

ਬੁੱਧਵਾਰ 10 ਅਪ੍ਰੈਲ ਨੂੰ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜੋ ਰਿਲੀਜ਼ ਹੋਣਜਾ ਰਿਹਾ ਹੈ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।

ਇਸ ਗੀਤ ਦਾ ਨਾਂਅ ‘4:10’ ਰੱਖਿਆ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।