ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਕਰੀਬ ਇਕ ਮਹੀਨਾ ਪਹਿਲਾ ਰਾਜਕੁਮਾਰ ਆਨੰਦ ‘ਤੇ ED ਨੇ ਛਾਪੇਮਾਰੀ ਕੀਤੀ ਸੀ। ਮਨੀ ਲਾਂਡਰਿੰਗ ਮਾਮਲੇ ‘ਚ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ ਗਿਆ। ਰਾਜਕੁਮਾਰ ਆਨੰਦ ਦਿੱਲੀ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਸਨ।
ਰਾਜਕੁਮਾਰ ਆਨੰਦ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਿੱਚ ਦਲਿਤ ਵਿਧਾਇਕਾਂ ਜਾਂ ਕੌਂਸਲਰਾਂ ਦੀ ਕੋਈ ਇੱਜ਼ਤ ਨਹੀਂ ਹੈ। ਦਲਿਤਾਂ ਨੂੰ ਅਹਿਮ ਅਹੁਦਿਆਂ ‘ਤੇ ਥਾਂ ਨਹੀਂ ਦਿੱਤੀ ਜਾਂਦੀ। ਮੈਂ ਬਾਬਾ ਸਾਹਿਬ ਅੰਬੇਡਕਰ ਦੇ ਸਿਧਾਂਤਾਂ ‘ਤੇ ਚੱਲਣ ਵਾਲਾ ਵਿਅਕਤੀ ਹਾਂ, ਜੇਕਰ ਮੈਂ ਦਲਿਤਾਂ ਲਈ ਕੰਮ ਨਹੀਂ ਕਰ ਸਕਦਾ ਤਾਂ ਪਾਰਟੀ ‘ਚ ਰਹਿਣ ਦਾ ਕੋਈ ਮਤਲਬ ਨਹੀਂ ਹੈ।
ਦੱਸ ਦਈਏ ਕਿ ਰਾਜੇਂਦਰ ਪਾਲ ਗੌਤਮ ਦੇ ਅਸਤੀਫੇ ਤੋਂ ਬਾਅਦ ਰਾਜ ਕੁਮਾਰ ਆਨੰਦ ਨੂੰ ਸਾਲ 2022 ਵਿੱਚ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਸੀ। ਰਾਜਿੰਦਰ ਪਾਲ ਗੌਤਮ, ਜੋ ਉਸ ਸਮੇਂ ਸਮਾਜ ਭਲਾਈ ਵਿਭਾਗ ਨੂੰ ਸੰਭਾਲ ਰਹੇ ਸਨ, ਨੇ ਕਥਿਤ ਤੌਰ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਦਰਮਿਆਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।