Home » ‘ਪਹਿਲਾਂ ਨਸ਼ਾ ਤਸਕਰਾਂ ਨੂੰ ਦਿੰਦੇ ਸੀ ਸੁਰੱਖਿਆ, ਹੁਣ ਪੁੱਤ ਵੇਚ ਰਹੇ ਨੇ ਨਸ਼ਾ’, ‘ਆਪ’ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ‘ਤੇ ਵੱਡਾ ਵਾਰ…
Home Page News India India News

‘ਪਹਿਲਾਂ ਨਸ਼ਾ ਤਸਕਰਾਂ ਨੂੰ ਦਿੰਦੇ ਸੀ ਸੁਰੱਖਿਆ, ਹੁਣ ਪੁੱਤ ਵੇਚ ਰਹੇ ਨੇ ਨਸ਼ਾ’, ‘ਆਪ’ ਨੇ ਕੀਤਾ ਸ਼੍ਰੋਮਣੀ ਅਕਾਲੀ ਦਲ ‘ਤੇ ਵੱਡਾ ਵਾਰ…

Spread the news

ਆਮ ਆਦਮੀ ਪਾਰਟੀ (Aap) ਪੰਜਾਬ ਨੇ ਸੂਬੇ ਵਿੱਚ ਡਰੱਗ ਮਾਫੀਆ ਨੂੰ ਸਥਾਪਤ ਕਰਨ ਅਤੇ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਡਰੱਗ ਮਾਫੀਆ ਨੂੰ ਸੁਰੱਖਿਆ ਦਿੰਦਾ ਸੀ, ਹੁਣ ਉਨ੍ਹਾਂ ਦੇ ਨੇਤਾਵਾਂ ਦੇ ਪੁੱਤਰ ਚਿੱਟਾ (ਹੈਰੋਇਨ) ਅਤੇ ਨਸ਼ੇ ਵੇਚ ਰਹੇ ਹਨ। ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਸ਼ਿਮਲਾ ‘ਚ ਨਸ਼ਾ ਵੇਚਦਾ ਫੜਿਆ ਗਿਆ ਸੀ।ਹਿਮਾਚਲ ਪ੍ਰਦੇਸ਼ ਪੁਲਿਸ ਨੇ ਪ੍ਰਕਾਸ਼ ਲੰਗਾਹ ਅਤੇ ਉਸਦੇ ਦੋਸਤਾਂ ਕੋਲੋਂ 42 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਪ੍ਰਕਾਸ਼ ਸਿੰਘ ਲੰਗਾਹ ਨੂੰ ਨਸ਼ਾ ਵੇਚਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਉਸ ਨੂੰ ਪੰਜਾਬ ਪੁਲਿਸ ਨੇ ਵੀ 3 ਮਈ 2021 ਨੂੰ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ।