ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨੂੰ ਸੌਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਅਤੇ ਮੈਂਬਰ ਸ. ਰਵਿੰਦਰ ਸਿੰਘ ਖਾਲਸਾ ਜਾਣਗੇ। ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 13 ਅਪ੍ਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 596 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੀਜੇ ਕੱਟਣ ਨਾਲ ਗੁਰਧਾਮਾਂ ਦੇ ਦਰਸ਼ਨਾ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਦੇ ਮਨਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਪਲਵਿੰਦਰ ਸਿੰਘ ਆਦਿ ਹਾਜਰ ਸਨ।
ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਕਰਣ ਵਾਲੇ ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਵੇਗਾ ਰਵਾਨਾ…
April 12, 2024
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,674
- India5,079
- India Entertainment129
- India News3,258
- India Sports227
- KHABAR TE NAZAR3
- LIFE66
- Movies48
- Music84
- New Zealand Local News2,931
- NewZealand3,251
- Punjabi Articules7
- Religion1,107
- Sports216
- Sports214
- Technology32
- Travel55
- Uncategorized56
- World2,327
- World News1,943
- World Sports206












