ਸਮਾਜ ਸੇਵੀ ਲੱਖਾ ਸਿਧਾਣਾ ਹੁਣ ਸਿਆਸਤਦਾਨ ਬਣਨ ਜਾ ਰਹੇ ਹਨ। ਉਨ੍ਹਾਂ ਨੂੰ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਲੱਖਾ ਸਿਧਾਣਾ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਨਾ ਸਿੱਧੂ ਖਿਲਾਫ ਐਕਸ਼ਨ ਲੈ ਕੇ ਆਏ ਸਨ। ਇਸ ਤੋਂ ਬਾਅਦ ਵੀ ਉਸ ਨੂੰ ਸਿਮਰਨਜੀਤ ਸਿੰਘ ਮਾਨ ਨਾਲ ਕਈ ਵਾਰ ਦੇਖਿਆ ਗਿਆ। ਲੱਖਾ ਸਿਧਾਣਾ ਦੇ ਸਿਆਸਤ ਵਿੱਚ ਆਉਣ ਨਾਲ ਬਠਿੰਡਾ ਸੀਟ ਹੋਰ ਦਿਲਚਸਪ ਹੋ ਗਈ ਹੈ। ਫਿਲਹਾਲ ਸਭ ਦਾ ਧਿਆਨ ਹੁਣ ਅਕਾਲੀ ਦਲ ਬਾਦਲ ਵੱਲ ਹੈ ਕਿ ਉਹ ਬਠਿੰਡਾ ਤੋਂ ਹਰਸਿਮਰਤ ਬਾਦਲ ਦੇ ਨਾਂ ‘ਤੇ ਕੀ ਫੈਸਲਾ ਲੈਂਦੇ ਹਨ।