Home » ਯੂਪੀ ਦੇ ਨਾਲ ਸਬੰਧਤ ਭਾਰਤੀ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ…
Home Page News India India News World

ਯੂਪੀ ਦੇ ਨਾਲ ਸਬੰਧਤ ਭਾਰਤੀ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ…

Spread the news

ਇੱਕ ਔਰਤ ਨੂੰ ਕਾਰ ਨਾਲ ਟੱਕਰ ਮਾਰਨ ਦੇ ਮਾਮਲੇ ਵਿੱਚ ਕੈਲੀਫੋਰਨੀਆ ਰਾਜ ਅਮਰੀਕਾ ਵਿੱਚ ਭਾਰਤੀ ਮੂਲ ਦੇ ਸ਼ੱਕੀ ਨੂੰ ਪੁਲਿਸ ਨੇ ਗੋਲੀ ਮਾਰ ਕੇ ਮਾਰ ਦਿੱਤਾ ਹੈ। ਮੁਲਜ਼ਮ ਦੀ ਪਛਾਣ ਸਚਿਨ ਸਾਹੂ (42) ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਗਈ ਹੋਵੇ। ਇਹ ਘਟਨਾ ਅਮਰੀਕਾ ਦੇ ਸੈਨ ਐਂਟੋਨੀਓ ਕੈਲੀਫੋਰਨੀਆ ਵਿੱਚ ਵਾਪਰੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਉਸ ਨੂੰ ਗ੍ਰਿਫਤਾਰ ਕਰਨ ਆਏ ਦੋ ਪੁਲਿਸ ਅਧਿਕਾਰੀਆਂ ਨੂੰ ਵੀ ਉਸ ਨੇ ਕਾਰ ਨਾਲ ਟੱਕਰ ਮਾਰ ਦਿੱਤੀ।  ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਸੈਨ ਐਂਟੋਨੀਓ ਪੁਲਿਸ ਨੂੰ ਇਸ ਮਹੀਨੇ ਦੀ ਲੰਘੀ 21 ਤਰੀਕ ਦੀ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਚੀਵਿਓਟ ਹਾਈਟਸ ਵਿੱਚ ਮਾਰੂ ਹਥਿਆਰਾਂ ਨਾਲ ਘੁੰਮ ਰਿਹਾ ਹੈ। ਅਧਿਕਾਰੀਆਂ ਨੇ ਉੱਥੇ ਪਹੁੰਚ ਕੇ ਦੇਖਿਆ ਕਿ ਸਾਹੂ ਨੇ ਜਾਣਬੁੱਝ ਕੇ 51 ਸਾਲਾ ਔਰਤ ਨੂੰ ਗੱਡੀ ਨਾਲ ਟੱਕਰ ਮਾਰੀ ਸੀ। ਇਸ ਤੋਂ ਬਾਅਦ ਉਹ ਉਥੋਂ ਭੱਜ ਗਿਆ। ਪੀੜਤ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਮੁਖੀ ਬਿਲ ਮੈਕਮੈਨਸ ਨੇ ਕਿਹਾ ਕਿ ਸਾਹੂ ਨੇ ਜਿਸ ਨੂੰ ਟੱਕਰ ਮਾਰੀ ਗਈ ਸੀ ਉਹ ਔਰਤ ਉਸ ਦੀ ਰੂਮਮੇਟ ਸੀ, ਅਤੇ ਉਸ ਪੀੜਤ ਦੀ ਸਰਜਰੀ ਹੋ ਰਹੀ ਹੈ ਅਤੇ ਉਸਦੀ ਹਾਲਤ ਵੀ  ਗੰਭੀਰ ਹੈ।ਦੂਜੇ ਪਾਸੇ ਇਸ ਮਾਮਲੇ ਦੇ ਮੁਲਜ਼ਮ ਸਾਹੂ ਜੋ ਕਿ ਫ਼ਰਾਰ ਸੀ। ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ।  ਇਸ ਸਿਲਸਿਲੇ ‘ਚ ਪੁਲਸ ਨੇ ਸਾਹੂ ਨੂੰ ਘਟਨਾ ਵਾਲੀ ਥਾਂ ‘ਤੇ ਘੁੰਮਦੇ ਹੋਏ ਦੇਖਿਆ ਅਤੇ ਉਸ ਨੂੰ ਹਿਰਾਸਤ ‘ਚ ਲੈਣ ਦੀ ਕੋਸ਼ਿਸ਼ ਕੀਤੀ। ਪਰ ਸਾਹੂ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਆਪਣੇ ਵਾਹਨ ਦੇ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਇੱਕ ਅਧਿਕਾਰੀ ਜ਼ਖਮੀ ਹੋ ਗਿਆ। ਇਕ ਹੋਰ ਪੁਲਿਸ ਅਧਿਕਾਰੀ ਨੇ ਗੋਲੀ ਚਲਾ ਦਿੱਤੀ ਅਤੇ ਸਾਹੂ ਦੀ ਮੌਕੇ ‘ਤੇ ਹੀ ਮੌਤ ਹੋ ਗਈ।   ਇਕ ਜ਼ਖਮੀ ਪੁਲਿਸ ਅਧਿਕਾਰੀ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ, ਜਦਕਿ ਦੂਜੇ ਅਧਿਕਾਰੀ ਦਾ ਮੌਕੇ ‘ਤੇ ਹੀ ਇਲਾਜ ਕੀਤਾ ਗਿਆ। ਪੁਲਿਸ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਹੋਰ ਜ਼ਖਮੀ ਨਹੀਂ ਹੋਇਆ ਹੈ ਅਤੇ ਜਾਂਚ ਜਾਰੀ ਹੈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਮੌਕੇ ਬਾਡੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਸਾਹੂ ਦੀ ਸਾਬਕਾ ਪਤਨੀ ਲੀ ਗੋਲਡਸਟੀਨ ਨੇ ਖੁਲਾਸਾ ਕੀਤਾ ਹੈ ਕਿ ਉਹ ਪਿਛਲੇ ਦਸ ਸਾਲਾਂ ਤੋਂ ਬਾਇਪੋਲਰ ਡਿਸਆਰਡਰ ਨਾਂ ਦੀ ਬਿਮਾਰੀ  ਤੋਂ ਪੀੜ੍ਹਤ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸ ਦਾ ਸਿਜ਼ੋਫਰੀਨੀਆ ਦਾ ਇਲਾਜ ਵੀ ਚੱਲ ਰਿਹਾ ਹੈ ਅਤੇ ਹੋ ਸਕਦਾ ਹੈ ਕਿ ਉਸ ਨੇ ਦਵਾਈ ਲੈਣੀ ਬੰਦ ਕਰ ਦਿੱਤੀ ਹੋਵੇ। ਉਨ੍ਹਾਂ ਦਾ ਇੱਕ ਦਸ ਸਾਲ ਦਾ ਬੇਟਾ ਵੀ ਹੈ