ਲੁਧਿਆਣਾ ਚ ਐਤਵਾਰ ਰਾਤ ਨੂੰ ਇਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਹਨੇਰਾ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਰਾਤ ਸਮੇਂ ਕਾਰ ਸਵਾਰਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਦੱਸਿਆ ਗਿਆ ਹੈ ਕਿ ਕਾਰ ‘ਚ ਇਕ ਪਰਿਵਾਰ ਸਵਾਰ ਸੀ, ਜਿਸ ‘ਚ ਬੱਚੇ ਵੀ ਸਵਾਰ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਖੰਨਾ ਦੇ ਦੋਰਾਹਾ ਵਿਖੇ ਵਾਪਰੀ। ਕਾਰ ਰਾਜਵੰਤ ਹਸਪਤਾਲ ਤੋਂ ਕੈਨਾਲ ਰੋਡ ਵੱਲ ਜਾ ਰਹੀ ਸੀ। ਅੱਗੇ ਪੁਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਡਰਾਈਵਰ ਨੂੰ ਰਸਤਾ ਬੰਦ ਹੋਣ ਬਾਰੇ ਪਤਾ ਨਹੀਂ ਲੱਗਾ।
ਦੋਰਾਹਾ ਥਾਣੇ ਦੇ ਐਸਐਚਓ ਰੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪੁੱਜੇ। ਕਰੇਨ ਵੀ ਬੁਲਾਈ ਗਈ। ਇੱਕ ਵਾਰ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਰਾਤ ਨੂੰ ਬਚਾਅ ਕਾਰਜ ਸੰਭਵ ਨਹੀਂ ਹੋ ਸਕਿਆ। ਸਵੇਰ ਹੁੰਦੇ ਹੀ ਬਚਾਅ ਕਾਰਜ ਦੋਬਾਰਾ ਸ਼ੁਰੂ ਕਰ ਦਿੱਤਾ ਗਿਆ।