ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਨੇ ਆਮ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਈਡੀ ਤੋਂ ਜਵਾਬ ਮੰਗਿਆ ਹੈ।ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਕੇਜਰੀਵਾਲ ਨੇ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਤੁਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ’
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਸਮੇਂ ਦੇ ਸਵਾਲ ‘ਤੇ ਐਡੀਸ਼ਨਲ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ‘ਜੀਵਨ ਅਤੇ ਆਜ਼ਾਦੀ ਬਹੁਤ ਮਹੱਤਵਪੂਰਨ ਹਨ। ਤੁਸੀਂ ਇਸ ਤੋਂ ਇਨਕਾਰ ਨਹੀਂ ਕਰ ਸਕਦੇ।’ ਬੈਂਚ ਨੇ ਰਾਜੂ ਨੂੰ ਕਈ ਹੋਰ ਸਵਾਲ ਵੀ ਪੁੱਛੇ।
ਕੇਜਰੀਵਾਲ 21 ਮਾਰਚ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ
ਦੱਸ ਦੇਈਏ ਕਿ 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਪਟੀਸ਼ਨ ‘ਤੇ ਜਵਾਬ ਮੰਗਿਆ ਸੀ। ਕੇਜਰੀਵਾਲ ਦੀ ਤਰਫੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਆਪਣਾ ਪੱਖ ਪੇਸ਼ ਕਰ ਰਹੇ ਹਨ।