Home » ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਹੋਇਆ ਕ.ਤ.ਲ…
Home Page News India India News

ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਹੋਇਆ ਕ.ਤ.ਲ…

Spread the news

ਬਟਾਲਾ ਦੇ ਨੇੜਲੇ ਪੁੱਲ ਅਠਵਾਲ ਵਿਖੇ ਗੁਰਦੁਆਰਾ ਗੁਰੂ ਅਮਰਦਾਸ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਦਾ ਮੰਗਲਵਾਰ ਦੀ ਦੇਰ ਰਾਤ ਕਤਲ ਕਰ ਦਿੱਤਾ ਗਿਆ ਹੈ। ਕਤਲ ਕਰਨ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕਾਤਲ ਬਾਬਾ ਜੀ ਦਾ ਸੇਵਾਦਾਰ ਹੀ ਦੱਸਿਆ ਜਾ ਰਿਹਾ ਹੈ। ਬਾਬਾ ਬਲਵਿੰਦਰ ਸਿੰਘ ਦਮਦਮੀ ਟਕਸਾਲ ਜਥਾ ਭਿੰਡਰਾਂ ਵਾਲਿਆਂ ਦੇ ਤੇਰਵੇਂ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਜੀ ਦੇ ਭਤੀਜੇ ਦੱਸੇ ਜਾਂਦੇ ਹਨ। ਥਾਣਾ ਘੁਮਾਣ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬਾਬਾ ਬਲਵਿੰਦਰ ਸਿੰਘ ਦੀ ਦੇਹ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਰਾਣਾ ਘੁਮਾਨ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।