Home » ਕੁੱਝ ਮਹੀਨੇ ਪਹਿਲਾ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ…
Home Page News • India • India News • World News • World Sports

ਕੁੱਝ ਮਹੀਨੇ ਪਹਿਲਾ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ…

Spread the news

ਕੁੱਝ ਮਹੀਨੇ ਪਹਿਲਾ ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦਾ ਰਹਿਣ ਵਾਲੇ 22 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤ ਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।