Home » ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ 5 ਜੂਨ ਤੱਕ ਅੰਤਰਿਮ ਜ਼ਮਾਨਤ…
Home Page News India India News

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ 5 ਜੂਨ ਤੱਕ ਅੰਤਰਿਮ ਜ਼ਮਾਨਤ…

Spread the news

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਕੋਰਟ ਵੱਲੋਂ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੂੰ 6 ਜੂਨ ਨੂੰ ਸਰੰਡਰ ਕਰਨਾ ਹੋਵੇਗਾ। ਧਰਮਸੋਤ ਨੂੰ ਜ਼ਮਾਨਤ ਮਿਲਣ ਦਾ ਕਾਂਗਰਸ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਕਿਉਂਕਿ ਹੁਣ ਉਹ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਰ ਸਕਦੇ ਹਨ।ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਈ ਮਾਮਲਿਆਂ ਨੂੰ ਲੈ ਕੇ ਘਿਰੇ ਹੋਏ ਹਨ। ਉਨ੍ਹਾਂ ‘ਤੇ ਜੰਗਲਾਤ ਘਪਲਾ ਤੇ ਵਜ਼ੀਫੇ ਘਪਲੇ ਦੇ ਦੋਸ਼ ਲੱਗੇ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਹੈ, ਜਿਸ ਤਹਿਤ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।