Home » ਪੰਜਾਬ ’ਚ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ…
Home Page News India India News

ਪੰਜਾਬ ’ਚ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ…

Spread the news

ਪੰਜਾਬ ’ਚ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਦਾ ਭਿਆਨਕ ਰੂਪ ਦੇਖਣ ਨੂੰ ਮਿਲੇਗਾ। ਮੌਸਮ ਕੇਂਦਰ ਚੰਡੀਗੜ੍ਹ ਨੇ 20 ਮਈ ਤੱਕ ਮੌਸਮ ਦਾ ਰੈੱਡ ਤੇ ਆਰੈਂਜ ਅਲਰਟ ਜਾਰੀ ਕੀਤਾ ਹੋਇਆ ਹੈ ਜਿਸ ਵਿਚ ਲੂ ਚੱਲੇਗੀ ਤੇ ਗਰਮੀ ਪਰੇਸ਼ਾਨ ਕਰੇਗੀ। ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤੇਜ਼ ਧੁੱਪ ਨਿਕਲੀ ਤੇ ਗਰਮੀ ਨੇ ਬੁਰੀ ਤਰ੍ਹਾਂ ਬੇਹਾਲ ਕੀਤਾ। ਜ਼ਿਲ੍ਹਾ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਦੋ ਹੋਰ ਜ਼ਿਲ੍ਹਿਆਂ ’ਚ ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਸੈਲਸੀਅਸ ਤੇ ਫ਼ਿਰੋਜ਼ਪੁਰ ਦਾ 43.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜ਼ਿਲ੍ਹਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ, ਲੁਧਿਆਣਾ, ਪਟਿਆਲਾ ਤੇ ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 42.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਦੀ ਜਾਰੀ ਐਡਵਾਈਜ਼ਰੀ ਮੁਤਾਬਕ ਉੱਤਰੀ ਖੇਤਰ ਵਿਚ ਆਉਣ ਵਾਲੇ ਦੋ ਦਿਨਾਂ ਵਿਚ ਤਾਪਮਾਨ ਦੋ ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। 20 ਮਈ ਤੱਕ ਪੰਜਾਬ ਵਿਚ ਲੂ ਵਰਗੇ ਹਾਲਾਤ ਕਾਇਮ ਰਹਿਣਗੇ।