Home » ਹੰਸ ਰਾਜ ਹੰਸ ਨੂੰ ‘ਭੜਕਾਊ’ ਭਾਸ਼ਣ ਦੇ ਮਾਮਲੇ ‘ਚ ਨੋਟਿਸ ਹੋਇਆ ਜਾਰੀ…
Home Page News India India News

ਹੰਸ ਰਾਜ ਹੰਸ ਨੂੰ ‘ਭੜਕਾਊ’ ਭਾਸ਼ਣ ਦੇ ਮਾਮਲੇ ‘ਚ ਨੋਟਿਸ ਹੋਇਆ ਜਾਰੀ…

Spread the news

ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ (09) ਵਿਨੀਤ ਕੁਮਾਰ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ਤੇ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਜ਼ਿਕਰਯੋਗ ਹੈ ਕਿ ਮੋਰਚੇ ਦੇ ਅਹੁਦੇਦਾਰਾਂ ਨੇ ਭਾਜਪਾ ਉਮੀਦਵਾਰ ਤੇ ਪਿੰਡ ਬੀਹਲੇਵਾਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਿਤ ਹੁੰਦਿਆਂ ਕਥਿਤ ਤੌਰ ਤੇ ਕਿਸਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ। ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਉਮੀਦਵਾਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਇਲਾਕੇ ਦੀ ਅਮਨ-ਸ਼ਾਂਤੀ ਵੀ ਭੰਗ ਹੋਣ ਦਾ ਖਦਸ਼ਾ ਹੈ।