ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ। ਹਾਦਸਾ ਸਵੇਰੇ ਕਰਤਾਰਪੁਰ ਦੇ ਲਿੱਧੜਾ ਪਿੰਡ ਨੇੜੇ ਹੋਇਆ। ਪੁਲਿਸ ਨੇ ਮਹਿੰਦਰ ਸਿੰਘ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਦੇ ਬਾਅਦ ਅਗਲੀ ਕਾਰਵਾਈ ਕਰੇਗੀ।ਜਾਣਕਾਰੀ ਮੁਤਾਬਕ ਹਾਦਸੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿਚ ਸਵਾਰ ਹੋ ਕੇ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇਕ ਖੜ੍ਹੇ ਟਿੱਪਰ ਨਾਲ ਟਕਰਾ ਗਈ ਘਟਨਾ ਵਿਚ ਉਹ ਗੰਭੀਰ ਜ਼ਖਮੀ ਹੋ ਗਏ। ਜਦੋਂ ਤੱਕ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਰਤਾਰਪੁਰ ਪੁਲਿਸ ਤੋ ਪਹਿਲਾਂ ਸੜਕ ਸੁਰੱਖਿਆ ਫੋਰਸ ਦੀ ਇਕ ਟੀਮ ਮੌਕੇ ‘ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ ਨਹੀੰ ਬਚਾਈ ਜਾ ਸਕੇ। ਦੱਸ ਦੇਈਏ ਕਿ ਮਹਿੰਦਰਜੀਤ ਸਿੰਘ ਮਰਵਾਹਾ, ਕਰਤਾਰਪੁਰ ਹਲਕੇ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਰਵਾਹਾ ਮੰਤਰੀ ਬਲਕਾਰ ਸਿੰਘ ਦਾ ਸਾਰਾ ਕੰਮ ਵੀ ਸੰਭਾਲਦੇ ਸਨ।
‘ਆਪ’ ਆਗੂ ਦੀ ਸੜਕ ‘ਤੇ ਖੜ੍ਹੇ ਟਿੱਪਰ ਨਾਲ ਟਕਰਾਈ ਕਾਰ ਹੋਈ ਮੌਕੇ ‘ਤੇ ਮੌ.ਤ…
May 20, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












