Home » ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ ਤੋਂ ਬਾਅਦ ਭਾਰਤ ਸਰਕਾਰ ਨੇ ਕੀਤਾ ਰਾਸ਼ਟਰੀ ਸੋਗ ਦਾ ਐਲਾਨ…
Home Page News India India News World World News

ਈਰਾਨ ਦੇ ਰਾਸ਼ਟਰਪਤੀ ਤੇ ਵਿਦੇਸ਼ ਮੰਤਰੀ ਦੀ ਮੌਤ ਤੋਂ ਬਾਅਦ ਭਾਰਤ ਸਰਕਾਰ ਨੇ ਕੀਤਾ ਰਾਸ਼ਟਰੀ ਸੋਗ ਦਾ ਐਲਾਨ…

Spread the news

ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਇਸਲਾਮਿਕ ਰਿਪਬਲਿਕ ਆਫ ਈਰਾਨ ਦੇ ਰਾਸ਼ਟਰਪਤੀ ਡਾ. ਸਈਅਦ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਦੀ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਹੈ। ਵਿਛੜੀਆਂ ਰੂਹਾਂ ਦੇ ਸਤਿਕਾਰ ਵਜੋਂ ਭਾਰਤ ਸਰਕਾਰ ਨੇ ਦੇਸ਼ ਭਰ ਵਿਚ 21 ਮਈ 2024 (ਮੰਗਲਵਾਰ) ਨੂੰ ਇਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਦੇਸ਼ ਭਰ ਦੀਆਂ ਸਾਰੀਆਂ ਇਮਾਰਤਾਂ ਜਿੱਥੇ ਨਿਯਮਤ ਤੌਰ ‘ਤੇ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਸ ਦਿਨ ਕੋਈ ਵੀ ਸਰਕਾਰੀ ਮਨੋਰੰਜਨ ਸਰਗਰਮੀਆਂ ਆਯੋਜਿਤ ਨਹੀਂ ਕੀਤੀਆਂ ਜਾਣਗੀਆਂ।