Home » ਸਿੱਧੂ ਮੂਸੇਵਾਲਾ ਦੇ ਕਰੀਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਸੁਰੱਖਿਆ,ਘਰ ਦੇ ਬਾਹਰ 6 ਸੁਰੱਖਿਆ ਮੁਲਾਜ਼ਮ ਤਾਇਨਾਤ…
Home Page News India India News

ਸਿੱਧੂ ਮੂਸੇਵਾਲਾ ਦੇ ਕਰੀਬੀ ਨੂੰ ਪੰਜਾਬ ਸਰਕਾਰ ਨੇ ਦਿੱਤੀ ਸੁਰੱਖਿਆ,ਘਰ ਦੇ ਬਾਹਰ 6 ਸੁਰੱਖਿਆ ਮੁਲਾਜ਼ਮ ਤਾਇਨਾਤ…

Spread the news

ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਹਰਸਿਮਰਨ ਸਿੰਘ ਸੰਧੂ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ‘ਚ ਦਾਇਰ ਆਪਣੇ ਜਵਾਬ ‘ਚ ਕਿਹਾ ਹੈ ਕਿ ਸੰਧੂ ਦੀ ਜਾਨ ਨੂੰ ਖਤਰਾ ਹੈ, ਫਿਲਹਾਲ ਉਨ੍ਹਾਂ ਦੀ ਸੁਰੱਖਿਆ ਲਈ 6 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਅਜੇ ਵੀ ਸੰਧੂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ।ਹਰਸਿਮਰਨ ਸੰਧੂ ਪੰਜਾਬ ਦੇ ਸਹਾਇਕ ਐਡਵੋਕੇਟ ਜਨਰਲ ਵੀ ਰਹਿ ਚੁੱਕੇ ਹਨ। ਸੰਧੂ ਨੇ 2022 ‘ਚ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ, ਜਿਸ ‘ਚ ਸੁਰੱਖਿਆ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਤੋਂ ਸੁਰੱਖਿਆ ਮਿਲ ਰਹੀ ਹੈ। ਉਦੋਂ ਵੀ ਹਾਈ ਕੋਰਟ ਨੇ ਸੰਧੂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।

ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕੀਆਂ ਵਿੱਚੋਂ ਇੱਕ

ਸੰਧੂ ਨੂੰ ਹਾਲੇ ਵੀ ਦੋਵਾਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਸਬੰਧੀ ਸੰਧੂ ਨੇ ਪਿਛਲੇ ਸਾਲ ਨਵੰਬਰ ਮਹੀਨੇ ਮੋਹਾਲੀ ਦੇ ਮਟੌਰ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਸੀ। ਹੁਣ ਪੰਜਾਬ ਸਰਕਾਰ ਨੇ ਸੰਧੂ ਦੀ ਸੁਰੱਖਿਆ ਲਈ ਛੇ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਕੇ ਹਾਈ ਕੋਰਟ ਨੂੰ ਸੂਚਿਤ ਕਰ ਦਿੱਤਾ ਹੈ। ਹਰਸਿਮਰਨ ਸੰਧੂ ਸਿੱਧੂ ਮੂਸੇਵਾਲਾ ਦੇ ਸਭ ਤੋਂ ਨਜ਼ਦੀਕੀਆਂ ਵਿੱਚੋਂ ਇੱਕ ਸੀ।